HOME ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜ਼ਿੰਦਗੀ ਅਤੇ ਫ਼ਲਸਫ਼ਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜ਼ਿੰਦਗੀ ਅਤੇ ਫ਼ਲਸਫ਼ਾ

4
ਸ਼੍ਰੀ ਗੁਰੂ ਤੇਗ ਬਹਾਦਰ ਜੀ
ਨਵਾਂਸ਼ਹਿਰ,  (ਸਮਾਜ ਵੀਕਲੀ)   (ਮਨੋਰੰਜਨ ਕਾਲੀਆ) ਬੀਐਲਐਮ ਗਰਲਜ਼ ਕਾਲਜ ਨਵਾਂ ਸ਼ਹਿਰ  ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਾਨ ਜੀਵਨ, ਉਪਦੇਸ਼ਾਂ ਅਤੇ ਸ਼ਹਾਦਤ ਨੂੰ ਸਮਰਪਿਤ ਇੱਕ ਵਿਸ਼ੇਸ਼ ਐਕਸਟੈਂਸ਼ਨ ਲੈਕਚਰ ਕਰਵਾਇਆ ਗਿਆ। ਇਸ ਸਮਾਗਮ ਵਿੱਚ ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸੈਂਟਰਲ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਕੁਲਦੀਪ ਚੰਦ ਅਗਨੀਹੋਤਰੀ ਮੁੱਖ ਵਕਤਾ ਵਜੋਂ ਪਹੁੰਚੇ। ਮੁੱਖ ਮਹਿਮਾਨ ਵਜੋਂ ਸਰਦਾਰ ਜਸਬੀਰ ਸਿੰਘ ਗੜ੍ਹੀ ਹਾਜ਼ਰ ਰਹੇ, ਜਦਕਿ ਗੈਸਟ ਆਫ਼ ਆਨਰ ਵਜੋਂ ਸ੍ਰੀ ਯਸ਼ ਗਿਰੀ (ਸਾਇਆ ਇੰਟਰਪ੍ਰਾਈਜਿਸ ਲੁਧਿਆਣਾ), ਆਰੀਆ ਸਮਾਜ ਪ੍ਰਤਿਨਿਧ ਸਭਾ ਦੇ ਪ੍ਰਧਾਨ ਸ੍ਰੀ ਪ੍ਰੇਮ ਭਾਰਤਵਾਜ, ਮੈਨੇਜਮੈਂਟ ਕਮੇਟੀ ਦੇ ਸਕੱਤਰ ਸ਼੍ਰੀ ਵਿਨੋਦ ਭਾਰਤਵਾਜ, ਸੁਸ਼ੀਲ ਪੁਰੀ, ਵਰਿੰਦਰ ਸਰੀਨ , ਕੇਸ਼ਵ ਜੈਨ ਅਤੇ ਵਿਨੇ ਸੋਫਟ ਸਮੇਤ ਸ਼ਹਿਰ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ ਵੀ ਮੌਜੂਦ ਰਹੇ। ਸਮਾਗਮ ਦੀ ਸ਼ੁਰੂਆਤ ਬੀ.ਏ. ਭਾਗ ਛੇਵੀਂ ਦੀ ਵਿਦਿਆਰਥਣ ਤਾਨੀਆ ਅਤੇ ਓਕਾਰ ਸਿੰਘ ਵੱਲੋਂ ਸ਼ਬਦ ਕੀਰਤਨ ਨਾਲ ਹੋਈ। ਆਪਣੇ ਵਿਅਖਿਆਨ ਦੌਰਾਨ ਡਾ. ਅਗਨੀਹੋਤਰੀ ਜੀ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦਾ ਜਨਮ ਭਗਤੀ ਕਾਲ ਵਿੱਚ ਹੋਇਆ ਅਤੇ ਉਨ੍ਹਾਂ ਨੇ ਬਾਬਰ ਦੇ ਹਮਲਿਆਂ ਦੌਰਾਨ ਅੱਤਿਆਚਾਰਾਂ ਦੇ ਵਿਰੁੱਧ ਬੁਲੰਦ ਆਵਾਜ਼ ਉਠਾਈ। ਉਨ੍ਹਾਂ ਨੇ ਧਰਮ ਅਤੇ “ਰਿਲੀਜਨ” ਵਿਚਲੇ ਅੰਤਰ ਨੂੰ ਸਮਝਾਉਂਦੇ ਹੋਏ ਕਿਹਾ ਕਿ ਧਰਮ ਮਨੁੱਖ ਦੇ ਆਪਣੇ ਕਰਤਵ ਅਤੇ ਜ਼ਿੰਮੇਵਾਰੀ ਨਾਲ ਸੰਬੰਧਿਤ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ 1675 ਵਿੱਚ ਚਾਂਦਨੀ ਚੌਂਕ ਵਿਖੇ ਹਿੰਦ ਧਰਮ ਦੀ ਰੱਖਿਆ ਲਈ ਸ਼ਹਾਦਤ ਦਿੱਤੀ। ਉਨ੍ਹਾਂ ਨਾਲ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਨੇ ਵੀ ਅਤਿਅੰਤ ਕਸ਼ਟ ਸਹਾਰਦੇ ਹੋਏ ਬਲਿਦਾਨ ਦਿੱਤਾ। ਉਨ੍ਹਾਂ ਨੇ ਭਾਈ ਲੱਖੀ ਸ਼ਾਹ ਵਣਜਾਰਾ ਅਤੇ ਭਾਈ ਜੈਤਾ ਜੀ ਦੀ ਅਦਵਿੱਤੀਆ ਸੇਵਾ ਦਾ ਵੀ ਜ਼ਿਕਰ ਕੀਤਾ।ਇਸ ਮੌਕੇ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਅਤੇ ਦਸਵੇਂ ਪਾਤਸ਼ਾਹ ਸਾਹਿਬ ਗੁਰੂ ਗੋਬਿੰਦ ਸਿੰਘ ਜੀ ਵੱਲੋਂ 1699 ਵਿੱਚ ਖਾਲਸਾ ਪੰਥ ਦੀ ਸਥਾਪਨਾ ਬਾਰੇ ਵੀ ਚਰਚਾ ਕੀਤੀ ਗਈ। ਮੁੱਖ ਮਹਿਮਾਨ ਸਰਦਾਰ ਜਸਬੀਰ ਸਿੰਘ ਗੜ੍ਹੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਵਿੱਚ ਗੁਰੂ ਸਾਹਿਬਾਨਾਂ ਦੀ ਬਾਣੀ ਦੇ ਨਾਲ-ਨਾਲ ਕਈ ਸੰਤਾਂ ਅਤੇ ਪੀਰਾਂ ਦੀ ਬਾਣੀ ਵੀ ਸ਼ਾਮਿਲ ਹੈ, ਜੋ ਸਮਾਜ ਨੂੰ ਪ੍ਰੇਮ, ਭਾਈਚਾਰੇ ਅਤੇ ਸਮਾਨਤਾ ਦਾ ਸੰਦੇਸ਼ ਦਿੰਦੀ ਹੈ। ਸਮਾਗਮ ਦੇ ਅੰਤ ਵਿੱਚ ਕਾਲਜ ਦੀ ਪ੍ਰਿੰਸੀਪਲ ਤਰਨਪ੍ਰੀਤ ਕੌਰ ਵਾਲੀਆਂ ਜੀ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥਣਾਂ ਨੂੰ ਆਪਣੇ ਇਤਿਹਾਸ, ਵਿਰਾਸਤ ਅਤੇ ਧਾਰਮਿਕ ਮੁੱਲਾਂ ਨਾਲ ਜੋੜਦੇ ਹਨ। ਇਸ ਸਮਾਗਮ ਵਿੱਚ ਲਗਭਗ 200 ਵਿਦਿਆਰਥਣਾਂ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਹਾਜ਼ਰੀ ਭਰੀ। ਅੰਤ ਵਿੱਚ ਰਾਸ਼ਟਰੀ ਗੀਤ ਨਾਲ ਪ੍ਰੋਗਰਾਮ ਦਾ ਸਮਾਪਨ ਕੀਤਾ ਗਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article20 ਸਾਲ ਪੁਰਾਣੇ ‘ਬੇਬੀ ਪਰਕਰ’ ਮਾਮਲੇ ਚ ਔਰਤ ਗ੍ਰਿਫਤਾਰ
Next articleਵਰਿੰਦਰ ਜੈਨ ਦੀ ਬਰਸੀ ‘ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ