HOME ਸਤਿਗੁਰੂ ਕਬੀਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਇਆਲੀ ਕਲਾਂ

ਸਤਿਗੁਰੂ ਕਬੀਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਇਆਲੀ ਕਲਾਂ

1

ਲੁਧਿਆਣਾ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਸਤਿਗੁਰੂ ਕਬੀਰ ਵੈਲਫੇਅਰ ਕਲੱਬ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਤਿਗੁਰੂ ਕਬੀਰ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਹਰਗੋਬਿੰਦ ਸਰ ਸਾਹਿਬ ਇਆਲੀ ਕਲਾਂ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ 8:30 ਵਜੇ ਤੋਂ 10 ਵਜੇ ਤੱਕ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਕਥਾਵਾਚਕ ਭਾਈ ਮਨਜੀਤ ਸਿੰਘ ਜੀ ਨੇ ਸੰਗਤਾਂ ਨੂੰ ਸਤਿਗੁਰੂ ਕਬੀਰ ਮਹਾਰਾਜ ਜੀ ਦੀ ਬਾਣੀ ਜੋ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ, ਸੰਗਤ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ। ਸਤਿਗੁਰੂ ਕਬੀਰ ਵੈਲਫੇਅਰ ਕਲੱਬ ਤੇ ਪ੍ਰਧਾਨ ਹਰਦੇਵ ਸਿੰਘ ਨੇ ਕਥਾ ਵਾਚਕ ਭਾਈ ਮਨਜੀਤ ਸਿੰਘ ਜੀ ਅਤੇ ਗੁਰਦੁਆਰਾ ਥੜਾ ਸਾਹਿਬ ਜੀ ਦੇ ਮੈਨੇਜਰ ਗੁਰਚਰਨ ਸਿੰਘ ਪੁਰਵਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਿਰਪਾਲ ਸਿੰਘ ਪਾਲਾ ਬਲਾਕ ਸੰਮਤੀ ਮੈਂਬਰ, ਦਲਬਾਰਾ ਸਿੰਘ ਸਰਪੰਚ, ਮਾਸਟਰ ਸ਼ੇਰ ਸਿੰਘ, ਹਰਦੇਵ ਸਿੰਘ ਰਾਜੂ, ਪਰਮਿੰਦਰ ਸਿੰਘ ਪਿੰਦੀ ਅਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ। ਸਮਾਗਮ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਿਆ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਪਿਛਲੀਆਂ ਸਰਕਾਰਾਂ ਨੇ ਵਿਕਾਸ ਦੀ ਜਗ੍ਹਾ ਕੀਤਾ ਵਿਨਾਸ਼: ਬਾਜਵਾ
Next articleਉਰਮਿਲਾ ਦੇਵੀ ਕਾਲਜ ਆਫ਼ ਆਯੂਰਵੇਦਾ ਸਾਇੰਸਜ਼ ਵਿੱਚ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਅਤੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੋਧੀ ਦਿਵਸ ਮਨਾਇਆ ਗਿਆ