HOME ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਮਨੁੱਖਤਾ ਦੇ...

ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਲਾਇਆ

3
ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਮਨੁੱਖਤਾ ਦੀ ਸੇਵਾ ਕਰਨ ਦੀ ਸਿੱਖਿਆ ਮਿਲਦੀ ਹੈ-ਸਟੇਟ ਐਵਾਰਡੀ ਜੱਥੇ:ਨਿਮਾਣਾ 
ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਾਤਾ ਗੁਜਰੀ ਜੀ ਵੈਲਫੇਅਰ ਸੁਸਾਇਟੀ (ਰਜਿ:) ਅਤੇ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਵੱਲੋਂ ਜਥੇਦਾਰ ਬਲਦੇਵ ਸਿੰਘ ਸੰਧੂ ਦੀ ਦੇਖ-ਰੇਖ ਹੇਠ 855ਵਾਂ ਮਹਾਨ ਖੂਨਦਾਨ ਕੈਂਪ ਗੁ: ਨਾਨਕਸਰ, ਨਿਊ ਸੁਭਾਸ਼ ਨਗਰ, ਲੁਧਿਆਣਾ ਵਿਖੇ ਲਗਾਇਆ ਗਿਆ। ਮਨੁੱਖਤਾ ਦੇ ਭਲੇ ਲਈ ਲਗਾਏ ਗਏ ਮਹਾਨ ਖੂਨਦਾਨ ਕੈਂਪ ਦੀ ਸ਼ਲਾਘਾ ਕਰਦਿਆਂ ਜਥੇਦਾਰ ਬਲਦੇਵ ਸਿੰਘ ਸੰਧੂ ਮੀਤ ਪ੍ਰਧਾਨ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਨੇ ਮਹਾਨ ਖੂਨਦਾਨ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਖੂਨਦਾਨ ਕਰਨ ਪਹੁੰਚੇ ਨੌਜਵਾਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਸਮੇਂ ਗੁਰਪ੍ਰੀਤ ਸਿੰਘ ਨਿੱਕੂ ਪ੍ਰਧਾਨ ਮਾਤਾ ਗੁਜਰੀ ਜੀ ਵੈਲਫੇਅਰ ਸੇਵਾ ਸੁਸਇਟੀ (ਰਜਿ:) ਨੇ ਦੱਸਿਆ ਖੂਨਦਾਨ ਕੈਂਪ ਦੌਰਾਨ 30 ਬਲੱਡ ਯੂਨਿਟ ਕੋਕਿਲਾ ਹਸਪਤਾਲ ਦੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈ ਕੇ ਦਿੱਤਾ ਜਾਵੇਗਾ। ਇਸ ਮੌਕੇ ਤੇ ਗੁਰਪ੍ਰੀਤ ਸਿੰਘ ਨਿੱਕੂ, ਪੁਸ਼ਪਿੰਦਰ ਸਿੰਘ, ਗੁਰਪ੍ਰੀਤ ਸਿੰਘ ਗੋਲਡੀ, ਸੁਖਵਿੰਦਰ ਸਿੰਘ, ਜੋਗਾ ਜੀ, ਯੁਧਵੀਰ ਸਿੰਘ, ਅਮਨਦੀਪ ਸਿੰਘ ਪਨੂੰ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleWhat Has Mayawati’s Sarvjan Politics Done to the Ambedkarite Political, Social, and Buddhist Movements of Dalits?
Next articleਕਾਠਗੜ੍ਹ ‘ਚ ਗੰਦੇ ਪਾਣੀ ਦੇ ਨਿਕਾਸੀ ਨਾਲੇ ਕੋਲ ਪੀਣ ਵਾਲੇ ਪਾਣੀ ਦੀ ਹੋ ਰਹੀ ਲੀਕੇਜ ਨਾਲ ਪਾਣੀ ਹੋ ਰਿਹਾ ਦੂਸ਼ਿਤ