ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਗਰੀਬਾਂ ਦੇ ਹਮਦਰਦ, ,ਸਮੁੱਚੀ ਮਾਨਵਤਾ ਦੇ ਮਸੀਹਾ, ਸਾਹਿਬ ਏੇ ਕਮਾਲ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 648ਵਾਂ ਗੁਰਪੁਰਬ ਜਿੱਥੇ ਸਮੁੱਚੇ ਸੰਸਾਰ ਭਰ ਚ ਮਨਾਇਆ ਜਾ ਰਿਹਾ ਹੈ , ਉੱਥੇ ਹੀ ਅੱਜ ਸੰਤਾ ਬਤੋਰੀਆ ਵਿਖੇ ਸ੍ਰੀ ਗੁਰੂ ਰਵਿਦਾਸ ਟੈਂਪਲ ਰੀਜੋਮਿਲੀਆ ਵੱਲੋਂ ਬੜੀ ਸ਼ਰਧਾ ਤੇ ਭਾਰੀ ਉਤਸ਼ਾਹ ਦੇ ਨਾਲ ਮਨਾਇਆ ਗਿਆ। ਸੰਗਤਾਂ ਦੇ ਵਿੱਚ ਇਸ ਇਸ ਸਮਾਗਮ ਪ੍ਰਤੀ ਭਾਰੀ ਸ਼ਾਹ ਵੇਖਣ ਨੂੰ ਮਿਲਿਆ ਕਿਉਂਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਦਾ ਝੰਡਾ ਬਰਦਾਰ ਕਰਨ ਲਈ ਜਿੱਥੇ ਇਟਲੀ ਦੇ ਪ੍ਰਸਿੱਧ ਕੀਰਤਨੀ ਜੀਵਨ ਸਿੰਘ ਮਾਨ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦੀ ਵਿਆਖਿਆ ਅਤੇ ਰਸ ਭਿੰਨਾ ਕੀਰਤਨ ਨਾਲ ਜੋੜਿਆ। ਭਾਰਤ ਤੋਂ ਉਚੇਚੇ ਤੌਰ ਤੇ ਪਹੁੰਚੇ ਮਿਸ਼ਨਰੀ ਗਾਇਕ ਵਿੱਕੀ ਬਹਾਦਰਕੇ ਨੇ ਆਪਣੇ ਕ੍ਰਾਂਤੀਕਾਰੀ ਗੀਤਾ ਰਾਹੀਂ ਸੰਗਤਾਂ ਵਿੱਚ ਨਿਵੇਕਲਾ ਉਤਸਾਹ ਪੈਦਾ ਕੀਤਾ ।ਇਹਨਾਂ ਤੋਂ ਇਲਾਵਾ ਕਮੇਟੀ ਮੈਂਬਰ ਅਤੇ ਗਾਇਕ ਜੀਵਨ ਬੰਗਾ, ਕੁਮਾਰ ਇਟਲੀ ਅਤੇ ਸੋਡੀ ਮੱਲ ਨੇ ਵੀ ਆਪੋ ਆਪਣੇ ਸ਼ਬਦਾਂ ਦੇ ਨਾਲ ਹਾਜਰੀ ਲਗਵਾਈ ।ਕਮੇਟੀ ਵੱਲੋਂ ਜਿੱਥੇ ਆਈਆਂ ਸ਼ਖਸ਼ੀਅਤਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ਉੱਥੇ ਹੀ ਇਟਲੀ ਵਿੱਚ ਪਾਰਮਾਂ ਯੂਨੀਵਰਸਿਟੀ ਵੱਲੋਂ ਡਾਕਟਰ ਦੀ ਉਪਾਧੀ ਦੇ ਨਾਲ ਸਨਮਾਨਤ ਨਵਦੀਪ ਸਿੰਘ ਜਗਤਪੁਰ ਦਾ ਵੀ ਵਿਸ਼ੇਸ਼ ਤੌਰ ਤੇ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਪ੍ਰਾਪਤੀਆਂ ਨੂੰ ਮੁੱਖ ਰੱਖਦਿਆਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਗਾਇਕ ਸੋਢੀ ਮੱਲ ਨੇ ਕਿਹਾ ਕਿ ਡਾਕਟਰ ਨਵਦੀਪ ਸਿੰਘ ਜਗਤਪੁਰ ਨੂੰ ਸਨਮਾਨਿਤ ਕਰਨ ਦਾ ਪ੍ਰਬੰਧਕ ਕਮੇਟੀ ਦਾ ਮੁੱਖ ਮਕਸਦ ਇਟਲੀ ਵਿੱਚ ਪੜ ਰਹੇ ਬੱਚਿਆਂ ਨੂੰ ਸਿੱਖਿਆ ਪ੍ਰਤੀ ਉਤਸ਼ਾਹਿਤ ਕਰਨਾ ਹੈ । ਉਹਨਾਂ ਕਿਹਾ ਕਿ ਕਿਸੇ ਵੀ ਖੇਤਰ ਦੇ ਵਿੱਚ ਕਾਮਯਾਬ ਹੋਣ ਲਈ ਪੜ੍ਹਾਈ ਬਹੁਤ ਜਰੂਰੀ ਹੈ ਇਕ ਪੜਿਆ ਲਿਖਿਆ ਵਿਅਕਤੀ ਹੀ ਹਰ ਖੇਤਰ ਵਿੱਚ ਕਾਮਯਾਬੀ ਦੀਆਂ ਮੰਜ਼ਿਲਾਂ ਸਰ ਕਰ ਸਕਦਾ ਹੈ। ਗਾਇਕ ਸੋਢੀ ਮੱਲ ਨੇ ਕਿਹਾ ਕਿ ਬਾਬਾ ਸਾਹਿਬ ਦਾ ਜੋ ਸੰਦੇਸ਼ ਸੀ ਪੜੋ ਜੁੜੋ ਅਤੇ ਸੰਘਰਸ਼ ਕਰੋ ਉਸ ਤੇ ਅੱਜ ਪਹਿਰਾ ਦੇਣ ਦੀ ਲੋੜ ਹੈ। ਕਮੇਟੀ ਪ੍ਰਧਾਨ ਸ਼ਿੰਗਾਰਾ ਸਿੰਘ ਮੱਲ ਨੇ ਕਿਹਾ ਕਿ ਉਹ ਜਲਦੀ ਹੀ ਰਿਜੋਮਿਲੀਆ ਵਿੱਚ ਗੁਰੂ ਘਰ ਦੀ ਵੈਲਡਿੰਗ ਖਰੀਦ ਕੇ ਸੰਗਤਾਂ ਦੇ ਰੂਬਰੂ ਕਰਨਗੇ ਉਹਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਕਾਰਜ ਵਿੱਚ ਵੱਧ ਚੜ ਕੇ ਹਿੱਸਾ ਪਾਉਣ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



