ਸਰਕਾਰੀ ਐਲੀਮੈਂਟਰੀ ਸਕੂਲ ਦੰਦੂਪੁਰ ਦੇ ਮੈਗਜ਼ੀਨ “ਕੋਮਲ ਕਲੀਆਂ” ਦੀ ਘੁੰਡ ਚੁਕਾਈ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਸਰਕਾਰੀ ਐਲੀਮੈਂਟਰੀ ਸਕੂਲ ਦੰਦੂਪੁਰ ਵਿਖੇ ਬਾਲ ਦਿਵਸ ਨੂੰ ਸਮਰਪਿਤ ਬਾਲ ਮੇਲਾ ਕਰਵਾਇਆ ਗਿਆ । ਹੈੱਡ ਟੀਚਰ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸਕੂਲ਼ ਮੈਨੇਜਮੇਂਟ ਕਮੇਟੀ ਨਗਰ,ਅਧਿਆਪਕ ਸਟਾਫ਼, ਨਗਰ ਨਿਵਾਸੀਆਂ ਅਤੇ ਸਕੂਲ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਦੇ ਸਹਿਯੋਗ ਨਾਲ ਆਯੋਜਿਤ ਉਕਤ ਬਾਲ ਦਿਵਸ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੋਰ ਤੇ ਚੇਅਰਮੈਨ ਬਿਸੰਬਰ ਸਿੰਘ ਵਿਸ਼ੇਸ ਮਹਿਮਾਨ ਵਜੋਂ ਸ਼ਾਮਲ ਹੋਏ । ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸਾਂਝੇ ਤੌਰ ਉੱਤੇ ਤਿਆਰ ਕੀਤੇ ਗਏ ਸਲਾਨਾ ਮੈਗਜ਼ੀਨ “ਕੋਮਲ ਕਲੀਆਂ” ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ, ਸਕੂਲ ਸਟਾਫ ਅਤੇ ਪਿੰਡ ਵਾਸੀਆਂ ਵੱਲੋਂ ਘੁੰਢ ਚੁਕਾਈ ਦੀ ਰਸਮ ਅਦਾ ਕੀਤੀ ਗਈ।ਇਸ ਮੌਕੇ ਹੈੱਡ ਟੀਚਰ ਸੁਖਵਿੰਦਰ ਸਿੰਘ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਮੈਡਮ ਰਾਜਵਿੰਦਰ ਕੌਰ ਅਤੇ ਅਧਿਆਪਕ ਮਨਜਿੰਦਰ ਸਿੰਘ ਦੀ ਅਗਵਾਈ ਹੇਠ ਸਕੂਲ਼ ਦੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਜਿਸ ਦੀ ਪਿੰਡ ਵਾਸੀਆਂ ਨੇ ਖੂਬ ਪ੍ਰਸੰਸਾ ਕੀਤੀ।ਇਸ ਮੌਕੇ ਬਲਵਿੰਦਰ ਕੌਰ ਆਂਗਣਵਾੜੀ ਵਰਕਰ, ਪਰਮਜੀਤ ਸਿੰਘ, ਜਤਿੰਦਰ ਪਾਲ ਸਿੰਘ, ਮਨਪ੍ਰੀਤ ਕੌਰ ਸਰਬਜੀਤ ਕੌਰ, ਸੀਮਾ, ਕੁਲਦੀਪ ਕੌਰ ਆਦਿ ਹਾਜ਼ਰ ਸਨ

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleहैप्पी किस डे केयर प्रीस्कूल द्वारा बाल दिवस को सर्मिप्त कार्यक्रम का आयोजन
Next articleरेल कोच फैक्ट्री, में जनजातीय गौरव दिवस का आयोजन