HOME ਸਿਹਤ ਵਿਭਾਗ ਦਾ ਮੁੱਖ ਮਕਸਦ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਸਮਾਜ ਦੇ...

ਸਿਹਤ ਵਿਭਾਗ ਦਾ ਮੁੱਖ ਮਕਸਦ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਸਮਾਜ ਦੇ ਹਰ ਲੋੜਵੰਦ ਅਤੇ ਹੱਕਦਾਰ ਵਿਅਕਤੀ ਤੱਕ ਪਹੁੰਚਾਉਣਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

7
ਰਾਸ਼ਟਰੀ ਅਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਸਬੰਧੀ ਵਿਸ਼ੇਸ਼ ਰੀਵਿਊ ਮੀਟਿੰਗ ਆਯੋਜਿਤ
ਨਵਾਂਸ਼ਹਿਰ,   (ਸਮਾਜ ਵੀਕਲੀ)   (ਮਨੋਰੰਜਨ ਕਾਲੀਆ): ਆਮ ਲੋਕਾਂ ਨੂੰ ਗੁਣਵੱਤਾ ਭਰਪੂਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਵਿਸ਼ੇਸ਼ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਰਾਸ਼ਟਰੀ ਅਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਅਤੇ ਕਾਰਗੁਜ਼ਾਰੀ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ।ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਮਕਸਦ ਸਰਕਾਰੀ ਸਿਹਤ ਯੋਜਨਾਵਾਂ ਅਤੇ ਸੇਵਾਵਾਂ ਦਾ ਲਾਭ ਸਮਾਜ ਦੇ ਹਰ ਲੋੜਵੰਦ ਅਤੇ ਹੱਕਦਾਰ ਵਿਅਕਤੀ ਤੱਕ ਪਹੁੰਚਾਉਣਾ ਹੈ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਪ੍ਰੋਗਰਾਮਾਂ ਨੂੰ ਨਿਰਧਾਰਿਤ ਟੀਚਿਆਂ ਅਨੁਸਾਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ ਅਤੇ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਸਿਹਤ ਸੇਵਾਵਾਂ ਦੀ ਪਹੁੰਚ ਅਤੇ ਗੁਣਵੱਤਾ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਇਸ ਲਈ ਫੀਲਡ ਸਟਾਫ਼ ਅਤੇ ਸਿਹਤ ਕਰਮਚਾਰੀਆਂ ਨੂੰ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਉਣੀਆਂ ਚਾਹੀਦੀਆਂ ਹਨ ਤਾਂ ਜੋ ਸਰਕਾਰੀ ਯੋਜਨਾਵਾਂ ਦਾ ਲਾਭ ਆਖਰੀ ਵਿਅਕਤੀ ਤੱਕ ਪਹੁੰਚ ਸਕੇ। ਮੀਟਿੰਗ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ, ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵਿੰਦਰਪਾਲ ਸਿੰਘ, ਡਾ. ਗੀਤਾਂਜਲੀ ਸਿੰਘ, ਡਾ. ਸੋਨੀਆ, ਡਾ. ਨੀਨਾ ਸ਼ਾਂਤ ਤੇ ਏ ਐੱਚ ਏ ਪੂਜਾ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਫੈਕਟਰੀ ਵਿੱਚ ਡਿਊਟੀ ਕਰਨ ਉਪਰੰਤ ਵਾਪਸ ਘਰ ਪਹੁੰਚਣ ਤੇ ਨੋਜਵਾਨ ਦੀ ਹਾਲਤ ਵਿਗੜੀ ਮਾਪਿਆਂ ਨੇ ਫੈਕਟਰੀ ਵਿੱਚ ਨੋਜਵਾਨ ਨੂੰ ਜ਼ਹਿਰੀਲੀ ਦਵਾਈ ਚੜ੍ਹਨ ਦਾ ਖਦਸ਼ਾ ਕੀਤਾ ਜ਼ਾਹਿਰ
Next articleਬਲਾਚੌਰ ਅਤੇ ਕਾਠਗੜ੍ਹ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀਆਂ ਖਾਲੀ ਅਸਾਮੀਆਂ ਭਰਨ ਅਤੇ ਮੈਡੀਕਲ ਸਹੂਲਤਾਂ ਦੇਣ ਦੀ ਮੰਗ, ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਸਿਹਤ ਮੰਤਰੀ ਨੂੰ ਦਿੱਤਾ ਮੰਗ ਪੱਤਰ