ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ

ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਪੰਜਾਬ ਅਤੇ ਹਰਿਆਣਾ ਵਿੱਚ ਲੋੜੀਂਦੇ ਭੂਪੀ ਰਾਣਾ ਗੈਂਗ ਦੇ ਮੁੱਖ ਸ਼ੂਟਰ ਨੂੰ ਬਰਵਾਲਾ (ਹਰਿਆਣਾ) ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਕੋਲੋਂ .32 ਬੋਰ ਦਾ ਇੱਕ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਦੀ ਪਛਾਣ ਅੰਕਿਤ ਰਾਣਾ ਵਜੋਂ ਹੋਈ ਹੈ। ਇਹ ਜ਼ੀਰਕਪੁਰ ਅਤੇ ਪੰਚਕੂਲਾ ਖੇਤਰ ਵਿੱਚ ਸਰਗਰਮ ਸੀ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਏਜੀਟੀਐੱਫ ਨੇ ਮੁਹਾਲੀ ਪੁਲੀਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਅੰਕਿਤ ਰਾਣਾ ਨੂੰ .32 ਬੋਰ ਦੇ ਪਿਸਤੌਲ ਅਤੇ ਪੰਜ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅੰਕਿਤ ਇਸ ਸਾਲ ਜੁਲਾਈ ਵਿੱਚ ਹੋਏ ਬਲਟਾਣਾ ਮੁਕਾਬਲੇ ਦੇ ਕੇਸ ਵਿੱਚ ਲੋੜੀਂਦਾ ਸੀ। ਡੀਜੀਪੀ ਨੇ ਕਿਹਾ ਕਿ ਅੰਕਿਤ ਰਾਣਾ ਜ਼ੀਰਕਪੁਰ ਦੇ 15 ਹੋਟਲਾਂ ਅਤੇ ਪੰਚਕੂਲਾ ਦੇ 10 ਹੋਟਲਾਂ ਤੋਂ ਇਲਾਵਾ ਇਸ ਖੇਤਰ ਦੇ ਹੋਰ ਨਾਮੀ ਕਾਰੋਬਾਰੀਆਂ ਤੋਂ ਵੀ ਪੈਸੇ ਵਸੂਲਣ ਵਿੱਚ ਸ਼ਾਮਲ ਸੀ। ਪੁਲੀਸ ਵੱਲੋਂ ਅਪਰਾਧਕ ਗਤੀਵਿਧੀਆਂ ਵਿੱਚ ਉਸ ਦੀ ਸ਼ਮੂਲੀਅਤ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleSeven vessels with agricultural products leave Ukraine’s ports
Next articleIMF can’t dictate Pakistan government: Finance Minister