ਪਿੰਡ ਬੂਲਪੁਰ ਵਿਖੇ 19 ਨੂੰ ਮਨਾਇਆ ਜਾਵੇਗਾ ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦੀ ਜੀ ਦਾ ਸ਼ਹੀਦੀ ਦਿਹਾੜਾ

ਸਮਾਗਮ ਦੌਰਾਨ ਲੱਗੇਗਾ ਤੀਸਰਾ ਖੂਨਦਾਨ ਕੈਂਪ 

ਕਪੂਰਥਲਾ , (ਕੌੜਾ)- ਧੰਨ ਧੰਨ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਦੇ 160 ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਗੁਰਦੁਆਰਾ ਦਮਦਮਾ ਸਾਹਿਬ ਪਿੰਡ ਬੂਲਪੁਰ ਵਿਖੇ ਬਾਬਾ ਹਰਜੀਤ ਸਿੰਘ ਜੀ ਕਾਰ ਸੇਵਾ ਸਾਹਿਬ ਜੀ ਦੀ ਰਹਿਨੁਮਾਈ ਹੇਠ ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰਵਾਸੀ ਭਾਰਤੀ , ਗ੍ਰਾਮ ਪੰਚਾਇਤ , ਸਮੂਹ ਨਗਰ ਨਿਵਾਸੀਆਂ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਦਿਨ 19 ਮਈ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਦਮਦਮਾ ਸਾਹਿਬ ਪ੍ਰਬੰਧਕ ਕਮੇਟੀ  ਆਗੂ ਨੰਬਰਦਾਰ ਗੁਰਸ਼ਰਨ ਸਿੰਘ ਨੇ ਦੱਸਿਆ ਕਿ 17 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਅਤੇ 19 ਮਈ ਨੂੰ ਭੋਗ ਪਾਏ ਜਾਣਗੇ। ਜਿਸ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਸੰਤ ਮਹਾਂਪੁਰਸ਼ ਸੰਤ ਬਾਬਾ ਲੀਡਰ ਸਿੰਘ ਗੁਰਦੁਆਰਾ ਗੁਰੂਸਰ ਅਤੇ ਟਾਹਲੀ ਸਾਹਿਬ ਵਾਲੇ , ਬਾਬਾ ਹਰਜੀਤ ਸਿੰਘ ਜੀ ਕਾਰ ਸੇਵਾ ਦਮਦਮਾ ਸਾਹਿਬ ਵਾਲੇ ਠੱਟੇ ਵਾਲੇ ,ਅਤੇ ਡੇਰਾ ਬਾਬਾ ਸ੍ਰੀ ਚੰਦ ਮਹਿਮਦਵਾਲ ਤੋਂ ਸੰਤ ਬਾਬਾ ਜੈ ਸਿੰਘ ਜੀ ਵਿਸ਼ੇਸ਼ ਤੌਰ ਤੇ ਪੁੱਜ ਰਹੇ ਹਨ। ਇਸ ਤੋਂ ਇਲਾਵਾ ਪੰਥ ਪ੍ਰਸਿੱਧ ਭਾਈ ਮੇਜਰ ਸਿੰਘ ਖਾਲਸਾ ਸੁਲਤਾਨਪੁਰ ਲੋਧੀ ਵਾਲਿਆਂ ਦਾ ਢਾਡੀ ਜਥਾ ਬਾਬਾ ਬੀਰ ਸਿੰਘ ਦੇ ਜੀਵਨ ਨਾਲ ਸਬੰਧਤ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ।

ਇਸ ਤੋਂ ਇਲਾਵਾ ਬਾਬਾ ਬੀਰ ਸਿੰਘ ਬਲੱਡ ਡੋਨਰ  ਸੋਸਾਇਟੀ ਵੱਲੋਂ  ਤੀਸਰਾ ਖੂਨਦਾਨ ਕੈਂਪ ਵੀ ਇਸ ਦੌਰਾਨ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੋਸਾਇਟੀ ਦੇ ਸੰਸਥਾਪਕ ਲਖਵਿੰਦਰ ਸਿੰਘ ਨੰਨੜਾ ਨੇ ਦੱਸਿਆ ਕਿ ਇਹ ਕੈਂਪ ਸਵੇਰੇ 10 ਵਜੇ ਤੋਂ 2 ਵਜੇ ਤੱਕ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਚਾਹਵਾਨ ਦਾਨੀ ਆਪਣਾ ਖੂਨਦਾਨ ਕਰਨ ਤੋਂ ਇਲਾਵਾ ਬਾਬਾ ਬੀਰ ਸਿੰਘ ਬਲੱਡ ਡੋਨਰ ਸੋਸਾਇਟੀ ਦੇ ਮੈਂਬਰ ਵੀ ਬਣ ਸਕਦੇ ਹਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵੱਖ ਵੱਖ ਰੇਲਵੇ ਕਰਮਚਾਰੀ ਜਥੇਬੰਦੀਆਂ ਅਤੇ ਸ਼ਹੀਦ ਭਗਤ ਸਿੰਘ ਵਿਚਾਰ ਮੰਚ ਆਰ ਸੀ ਐੱਫ ਦੁਆਰਾ ਡਾ ਸੁਰਜੀਤ ਪਾਤਰ ਅਚਾਨਕ ਦੇਹਾਂਤ ਤੇ ਗਹਿਰੇ ਦੁੱਖ ਪ੍ਰਗਟਾਵਾ 
Next article     ਬਚਪਨ