ਸ਼ਹੀਦਾਂ ਦੇ ਸਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਮਨਾਇਆ

*ਰਾਹਗੀਰਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ*

ਜਲੰਧਰ, ਫਿਲੌਰ, ਅੱਪਰਾ (ਜੱਸੀ) (ਸਮਾਜ ਵੀਕਲੀ)- ਸ਼੍ਰੀ  ਇਲਮ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਿਰ ਹਾਈ ਸਕੂਲ ਛੋਕਰਾਂ ਵਿੱਚ ਮੁੱਖ ਅਧਿਆਪਕ ਗੁਰਜੀਤ ਸਿੰਘ ਜੀ ਦੀ ਅਗਵਾਈ ਵਿੱਚ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ । ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ ਅਤੇ ਗੁਰੂ ਜੀ ਦੇ ਜੀਵਨ ਬਾਰੇ ਦੱਸਿਆ। ਸਦਨ ਪ੍ਰਮੁੱਖ ਅਧਿਆਪਕ ਮੈਡਮ ਮਨਦੀਪ ਕੌਰ, ਮੈਡਮ ਆਸ਼ਾ ਰਾਣੀ ਅਤੇ ਮੈਡਮ ਸਰੋਜ ਰਾਣੀ ਵਲੋਂ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਜੀਵਨ ਅਤੇ ਬਲੀਦਾਨ ਬਾਰੇ ਸੰਪੂਰਨ ਜਾਣਕਾਰੀ ਦਿੱਤੀ । ਇਸ ਮਹਾਨ ਦਿਨ ਨੂੰ ਮੁੱਖ ਰੱਖਦੇ ਹੋਏ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ।

 

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੱਚਿਆਂ ਵਿੱਚ ਖ਼ਤਮ ਹੋ ਰਿਹਾ ਹੈ ਨਾਨਕੇ ਜਾਣ ਦਾ ਚਾਅ
Next articleਪ੍ਰਵਾਸੀ ਭਾਰਤੀ ਪਾਰਸ ਮਨੀ ਵੱਲੋਂ ਐਲੀਮੈਂਟਰੀ ਸਕੂਲ ਡੱਲਾ ਨੂੰ ਵਾਟਰ ਕੂਲਰ ਭੇਂਟ