ਪਿੰਡ ਘੜਾਮਾਂ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਬਨੂੰੜ, (ਗੁਰਬਿੰਦਰ ਸਿੰਘ ਰੋਮੀ): ਅੱਜ ਗੁਰਦੁਆਰਾ ਸ਼੍ਰੀ ਸੰਗਤ ਸਾਹਿਬ ਵਿਖੇ ਸ਼ਰਧਾਪੂਰਵਕ ‘ਹਿੰਦ ਦੀ ਚਾਦਰ’ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਜਿਸ ਬਾਰੇ ਗੁਰੂਦੁਆਰਾ ਕਮੇਟੀ ਪ੍ਰਧਾਨ ਪ੍ਰੀਤਮ ਸਿੰਘ ਨੇ ਦੱਸਿਆ ਕਿ ਪਿੰਡ ਘੜਾਮਾਂ ਕਲਾਂ/ਖੁਰਦ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ਼ ਹਰ ਸਾਲ ਦੀ ਤਰ੍ਹਾਂ ਤਿੰਨ ਦਿਨਾਂ ਤੋਂ ‘ਗੁਰੂ ਕਾ ਲੰਗਰ’ ਅਤੁੱਟ ਵਰਤਿਆ, ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਕੀਰਤਨੀ ਜਥਿਆਂ ਤੇ ਬੱਚਿਆਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ, ਬੁਲਾਰਿਆਂ ਨੇ ਗੁਰੂ ਸਾਹਿਬ ਦੇ ਜੀਵਨ ਬਾਬਤ ਵਿਚਾਰ ਸਾਂਝੇ ਕੀਤੇ ਅਤੇ ਪ੍ਰਮੁੱਖ ਸਹਿਯੋਗੀਆਂ ਦੇ ਸਨਮਾਨ ਕੀਤੇ ਗਏ। ਇਸ ਮੌਕੇ ਸਮੂਹ ਕਮੇਟੀ ਮੈਂਬਰ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਹੀਂ ਰੁਕਦਾ ਬਈ ਹੈਪੀ ਮਨੀਲਾ, ‘ਕੇਸ-2’ ਨਾਲ ਫਿਰ ਕਰਵਾਈ ਚਰਚਾ
Next articleਸਕੂਲਾਂ ਵਿੱਚ  ਰਾਜਨੀਤਿਕ ਦਖਲ ਅੰਦਾਜੀ ਬਰਦਾਸ਼ਤ ਨਹੀਂ ਕਰਾਂਗੇ- ਈ.ਟੀ.ਟੀ.ਯੂਨੀਅਨ