ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਤੇ ਵੱਖ ਵੱਖ ਸ਼ਖਸ਼ੀਅਤਾਂ ਵੱਲੋਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨਾ ਕਰਾਉਣ ਦੀ ਮੰਗ

ਕਪੂਰਥਲਾ, (ਸਮਾਜ ਵੀਕਲੀ)  (ਕੌੜਾ)-ਜਥੇਦਾਰ ਮੁਖਤਿਆਰ ਸਿੰਘ ਸੋਢੀ, ਜਥੇਦਾਰ ਜਸਬੀਰ ਸਿੰਘ ਡਡਵਿੰਡੀ, ਜਥੇਦਾਰ ਹਰਜਿੰਦਰ ਸਿੰਘ ਲਾਡੀ ਨੇ ਸਾਂਝੇ ਤੌਰ ਤੇ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ । ਉਹਨਾਂ ਕਿਹਾ ਕਿ ਇਹ ਮਹੀਨਾ ਸਿੱਖ ਇਤਿਹਾਸ ਅੰਦਰ ਬਹੁਤ ਵੱਡੀ ਮਹੱਤਤਾ ਰੱਖਦਾ ਹੈ ਕਿਉਂਕਿ ਇਹਨਾਂ ਦਿਨਾਂ ਵਿੱਚ  ਹੀ ਦਸਵੇ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ,ਮਾਤਾ ਗੁਜਰ ਕੌਰ ਅਤੇ ਉਹਨਾਂ ਦੇ ਪਿਆਰੇ ਸਿੱਖਾਂ ਦੀਆਂ ਸ਼ਹਾਦਤਾਂ ਹੋਈਆਂ ਹਨ। ਅਤੇ 21 ਦਸੰਬਰ ਨੂੰ ਸ਼੍ਰੀ ਚਮਕੌਰ ਸਾਹਿਬ ਜੀ ਵਿਖੇ ਸ਼ਹੀਦੀ ਜੌੜ ਮੇਲੇ ਦੇ ਸਮਾਗਮ ਆਰੰਭ ਹੋਣਗੇ । ਜਿਸ ਨਾਲ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਅਤੇ ਉਹਨਾਂ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਉਹਨਾਂ ਕਿਹਾ ਕਿ ਇਹਨਾਂ ਇਤਿਹਾਸਕ ਸ਼ਹੀਦੀ ਦਿਹਾੜਿਆਂ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਸਰਕਾਰ ਨੂੰ ਚੋਣਾਂ ਨੂੰ ਮੁਲਤਵੀ ਕਰਕੇ ਜਨਵਰੀ ਮਹੀਨੇ ਵਿੱਚ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ।
Previous articleਸਰਪੰਚ ਗੁਰਬਚਨ ਸਿੰਘ ਬਸਤੀ ਬੂਲਪੁਰ ਨੂੰ ਸਦਮਾ, ਪਤਨੀ ਦਾ ਦੇਹਾਂਤ
Next articleਸਮਾਜਸੇਵਕ ਧਰਮ ਪਾਲ ਪੈਂਥਰ ਨੇ 61ਵਾਂ ਜਨਮ ਦਿਨ ਜ਼ਰੂਰਤਮੰਦਾਂ ਵਿਦਿਆਰਥੀਆਂ ਦੀ ਮਦਦ ਕਰਕੇ ਮਨਾਇਆ