ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਯੂਨਾਈਟਡ ਕ੍ਰਿਸ਼ਚੀਅਨ ਫਰੰਟ ਦੇ ਆਗੂ ਤੇ ਸਮਾਜ ਸੇਵਕ ਅਲਬਰਟ ਦੁਆ ਨੇ ਹਲਕਾ ਪੱਛਮੀ ਵਿੱਚ ਹੋਣ ਵਾਲੀ ਜਿਮਨੀ ਚੋਣ ਲੜਨ ਦਾ ਐਲਾਨ ਕੀਤਾ ਹੈ। ਪੰਜਾਬ ਮਾਤਾ ਵਿਖੇ ਵੱਡੀ ਗਿਣਤੀ ਵਿਚ ਚਰਚਾਂ ਦੇ ਪਾਸਟਰਾਂ ਵੱਲੋਂ ਜੇਤੂ ਹੋਣ ਦੀ ਦੁਆ ਕਰਵਾਉਣ ਤੋਂ ਬਾਅਦ ਕੀਤਾ ਚੋਣ ਲੜਨ ਦਾ ਐਲਾਨ ਕੀਤਾ ਉਨ੍ਹਾਂ ਕਿਹਾ ਕਿ ਉਹ ਆਮ ਲੋਕਾਂ ਦੀ ਪੰਜਾਬ ਮਾਤਾ ਨਗਰ ਸਥਿਤ ਆਪਣੇ ਦਫਤਰ ਵਿਖੇ ਆਪਣੇ ਸਮਰਥਕਾਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਅਲਬਰਟ ਦੁਆ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਹਨਾਂ ਦੱਸਿਆ ਕਿ ਨੁਮਾਇੰਦਗੀ ਕਰਨ ਲਈ ਚੋਣ ਮੈਦਾਨ ਵਿੱਚ ਆ ਰਹੇ ਹਨ। ਉਹ ਸਮੁੱਚੇ ਭਾਈਚਾਰੇ ਦੇ ਸਾਂਝੇ ਉਮੀਦਵਾਰ ਦੇ ਤੌਰ ਤੇ ਚੋਣ ਮੈਦਾਨ ਵਿੱਚ ਉੱਤਰਨਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj