ਇਸਲਾਮਾਬਾਦ (ਸਮਾਜ ਵੀਕਲੀ): ਪਾਕਿਸਤਾਨ ਦੀ ਤਾਕਤਵਾਰ ਫੌਜ ਨੇ ਮੁਲਕ ਦੇ ਮੌਜੂਦਾ ਸਿਆਸੀ ਹਾਲਾਤ ਤੋਂ ਦੂਰੀ ਬਣਾ ਲਈ ਹੈ। ਫੌਜ ਨੇ ਕਿਹਾ ਕਿ ਮੌਜੂਦਾ ਸਿਆਸੀ ਹਾਲਾਤ ਨਾਲ ਉਸ ਦਾ ਕੋਈ ਲਾਗਾ-ਦੇਗਾ ਨਹੀਂ ਹੈ। ਫੌਜ ਦੇ ਤਰਜਮਾਨ ਮੇਜਰ ਜਨਰਲ ਬਾਬਰ ਇਫ਼ਤਿਖਾਰ ਨੇ ਅੱਜ ਕੌਮੀ ਅਸੈਂਬਲੀ ਵਿੱਚ ਬੇਭਰੋਸਗੀ ਮਤਾ ਰੱਦ ਹੋਣ ਤੇ ਪਾਕਿਸਤਾਨੀ ਸਦਰ ਆਰਿਫ਼ ਅਲਵੀ ਵੱਲੋਂ ਅਸੈਂਬਲੀ ਭੰਗ ਕੀਤੇ ਜਾਣ ਦੇ ਹਵਾਲੇ ਨਾਲ ਇਕ ਨਿੱਜੀ ਟੀਵੀ ਚੈਨਲ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਕੌਮੀ ਅਸੈਂਬਲੀ ਵਿੱਚ ਅੱਜ ਜੋ ਕੁਝ ਹੋਇਆ, ਉਸ ਨਾਲ ਸਾਡਾ ਕੋਈ ਵਾਸਤਾ ਨਹੀਂ ਹੈ।’’ ਪਾਕਿਸਤਾਨ ਦੇ ਥਲ ਸੈਨਾ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਪਿਛਲੇ ਹਫ਼ਤੇ ਦੌਰਾਨ ਦੋ ਵਾਰ ਪ੍ਰਧਾਨ ਮੰਤਰੀ ਨੂੰ ਮਿਲੇ ਹਨ। ਇਮਰਾਨ ਖ਼ਾਨ ਮੁਤਾਬਕ ਫੌਜ ਨੇ ਉਨ੍ਹਾਂ ਨੂੰ ਤਿੰਨ ਬਦਲ ਦਿੱਤੇ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly