‘ਆਪ’ ਈਸਟ ਇੰਡੀਆ ਕੰਪਨੀ ਦਾ ਅਜੋਕਾ ਰੂਪ: ਚੰਨੀ

Chief Minister Charanjit Singh Channi addressing the rally

ਹੁਸ਼ਿਆਰਪੁਰ (ਸਮਾਜ ਵੀਕਲੀ):  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਆਮ ਆਦਮੀ ਪਾਰਟੀ ਨੂੰ ਈਸਟ ਇੰਡੀਆ ਕੰਪਨੀ ਦਾ ਅਜੋਕਾ ਰੂਪ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਦਾ ਇੱਕੋ-ਇੱਕ ਮਨੋਰਥ ਪੰਜਾਬ ਸੂਬੇ ਦੀ ਸਰਮਾਇਆ ਲੁੱਟਣਾ ਹੈ।

ਸਥਾਨਕ ਰੌਸ਼ਨ ਗਰਾਊਂਡ ਵਿਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦੀਆਂ ਨਜ਼ਰਾਂ ਸਿਰਫ਼ ਪੰਜਾਬ ਦਾ ਖਜ਼ਾਨਾ ਲੁੱਟਣ ’ਤੇ ਹਨ ਜਿਸ ਕਰਕੇ ਉਹ ਲੋਕਾਂ ਨੂੰ ਸਬਜ਼ਬਾਗ ਦਿਖਾ ਰਹੇ ਹਨ। ਉਨ੍ਹਾਂ ਕੇਜਰੀਵਾਲ ਉੁੱਤੇ ਵਰ੍ਹਦਿਆਂ ਕਿਹਾ ਕਿ ਪੰਜਾਬੀਆਂ ਅੱਗੇ ਝੂਠ ਬੋਲਣ ਤੋਂ  ਪਹਿਲਾਂ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਤਰਜ਼ ’ਤੇ ਦਿੱਲੀ ਵਾਸੀਆਂ ਨੂੰ ਸਸਤੀ ਬਿਜਲੀ ਅਤੇ ਸਸਤਾ ਪੈਟਰੋਲ ਦੇਣ ਦੀ ਹਿੰਮਤ ਦਿਖਾਉਣੀ ਚਾਹੀਦੀ ਹੈ। ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਅਜਿਹੇ ਕੂੜ ਪ੍ਰਚਾਰ ਤੋਂ ਸੁਚੇਤ ਰਹਿਣ ਰਹਿਣ। ਉਨ੍ਹਾਂ ਕਿਹਾ ਕਿ ਕੇਜਰੀਵਾਲ ਵੱਲੋਂ ਪੰਜਾਬ ਹਰ ਮਹੀਨੇ ਔਰਤਾਂ ਨੂੰ  ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਗਿਆ ਹੈ, ਉਸੇ ਤਰ੍ਹਾਂ ਗੋਆ ਵਿਚ 5 ਹਜ਼ਾਰ ਰੁਪਏ    ਦੇਣ ਦਾ ਵਾਅਦਾ ਕੀਤਾ ਗਿਆ ਹੈ ਜਦਕਿ ਦਿੱਲੀ ਦੀਆਂ ਔਰਤਾਂ ਨੂੰ ਕੁਝ ਵੀ ਨਹੀਂ ਦਿੱਤਾ ਜਾ ਰਿਹਾ।

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸ਼ਾਹੀ ਜਾਂ ਅਸਰ ਰਸੂਖ ਵਾਲੇ ਵਿਅਕਤੀ ਦੀ ਥਾਂ ਉਨ੍ਹਾਂ ਵਰਗੇ ਆਮ ਆਦਮੀ ਨੂੰ ਸੱਤਾ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਹਰ ਫ਼ੈਸਲਾ ਸੂਬੇ ਦੇ ਵਿਕਾਸ ਤੇ ਸੂਬਾ ਵਾਸੀਆਂ ਦੀ ਭਲਾਈ ਤੇ ਖੁਸ਼ਹਾਲੀ ਲਈ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਇੱਕੋ ਇੱਕ ਮੰਤਵ ਪੰਜਾਬ ਨੂੰ ਦੇਸ਼ ਦਾ ਮੋਹਰੀ ਰਾਜ ਬਣਾਉਣਾ ਹੈ। ਰੈਲੀ ਨੂੰ ਸੁਨੀਲ ਜਾਖੜ ਤੇ ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਵੀ ਸੰਬੋਧਨ ਕੀਤਾ।  ਇਸ ਮੌਕੇ ਇੰਦੂ ਬਾਲਾ, ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ ਮੌਜੂਦ ਸਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੰਸਦੀ ਪੈਨਲ ਵੱਲੋਂ ਮੀਡੀਆ ਵਿੱਚ ਚੁੱਕੇ ਜਾਂਦੇ ਮੁੱਦਿਆਂ ਦੇ ਹੱਲ ’ਤੇ ਜ਼ੋਰ
Next articleਸਮਾਗਮ ਵਿੱਚ ਨਵਜੋਤ ਸਿੱਧੂ ਦੀ ਗ਼ੈਰਹਾਜ਼ਰੀ ਦੀ ਚਰਚਾ