ਸੰਯੁਕਤ ਰਾਸ਼ਟਰ/ਜਨੇਵਾ (ਸਮਾਜ ਵੀਕਲੀ): ਡਬਿਲਊਐੱਚਓ ਦੇ ਮੁਖੀ ਟੈਡਰੋਸ ਅਧਾਨੌਮ ਗੈਬ੍ਰਿਸਸ ਨੇ ਚਿਤਾਵਨੀ ਦਿੱਤੀ ਹੈ ਕਿ ਕਰੋਨਾ ਦੀ ਡੈਲਟਾ ਕਿਸਮ ਹੁਣ ਤੱਕ ਦੀ ਸਭ ਤੋਂ ਜ਼ਿਆਦਾ ਫੈਲਣ ਵਾਲੀ ਕਿਸਮ ਹੈ ਅਤੇ ਇਸ ਦੀ ਲਾਗ 85 ਮੁਲਕਾਂ ’ਚ ਮਿਲੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਮੁਲਕਾਂ ’ਚ ਲੋਕਾਂ ਨੂੰ ਟੀਕੇ ਨਹੀਂ ਲੱਗੇ ਹਨ, ਉਥੇ ਡੈਲਟਾ ਤੇਜ਼ੀ ਨਾਲ ਫੈਲ ਰਿਹਾ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗੈਬ੍ਰਿਸਸ ਨੇ ਕਿਹਾ ਕਿ ਡਬਿਲਊਐੱਚਓ ਡੈਲਟਾ ਕਿਸਮ ਨੂੰ ਲੈ ਕੇ ਫਿਕਰਮੰਦ ਹੈ। ਡੈਲਟਾ ਕਿਸਮ ਦੀ ਸਭ ਤੋਂ ਪਹਿਲਾਂ ਪਛਾਣ ਭਾਰਤ ’ਚ ਹੋਈ ਸੀ। ਉਨ੍ਹਾਂ ਕਿਹਾ ਕਿ ਕੁਝ ਮੁਲਕਾਂ ’ਚ ਪਾਬੰਦੀਆਂ ਤੋਂ ਰਾਹਤ ਦਿੱਤੀ ਜਾ ਰਹੀ ਹੈ ਜਿਸ ਨਾਲ ਦੁਨੀਆ ’ਚ ਲਾਗ ਦੇ ਕੇਸ ਹੋਰ ਤੇਜ਼ੀ ਨਾਲ ਵਧ ਸਕਦੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly