ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਨਵੇਂ ਵਿਦਿਅਕ ਸੈਸ਼ਨ ਦਾ ਆਗਾਜ਼ ਵਾਹਿਗੁਰੂ ਦਾ ਓਟ ਆਸਰਾ ਲੈਂਦਿਆਂ ਧਾਰਮਿਕ ਸਮਾਗਮ ਰਾਹੀਂ ਕੀਤਾ ਗਿਆ । ਇਸ ਦੌਰਾਨ ਸਮੂਹ ਸਟਾਫ਼ ਮੈਂਬਰਾਂ ਅਤੇ ਵੱੱਡੀ ਗਿਣਤੀ ਵਿੱਚ ਵਿਦਿਆਰਥੀਆਂ ਹਿੱਸਾ ਲਿਆ । ਸੰਗੀਤ ਵਿਭਾਗ ਨਾਲ ਸਬੰਧਤ ਵਿਦਿਆਰਥੀਆਂ ਸ਼ਬਦ ਗਾਇਨ ਰਾਹੀਂ ਧਾਰਮਿਕ ਸਮਾਗਮ ਵਿਚ ਹਾਜਰੀਆਂ ਭਰੀਆਂ । ਉਪਰੰਤ ਵਿਦਿਅਕ ਅਦਾਰੇ ਅਤੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ, ਬੇਨਤੀਆਂ ਕੀਤੀਆਂ ਗਈਆਂ ।
ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸ਼ਾਸ਼ਕ ਇੰਜੀਨੀਅਰ ਨਿਮਰਤਾ ਕੌਰ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਗਾ ਨੇ ਵਿਦਿਆਰਥੀਆਂ ਨੂੰ ਨਵੇਂ ਵਿਦਿਅਕ ਸੈਸ਼ਨ ਦੀ ਵਧਾਈ ਦਿੰਦਿਆਂ, ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਅਰਦਾਸ ਕੀਤੀ । ਇਸ ਮੌਕੇ ਮੈਡਮ ਨਰਿੰਦਰ ਪੱਤੜ, ਨੀਲਮ ਕਾਲੜਾ, ਅਨੀਤਾ ਸਹਿਗਲ, ਰਜਨੀ ਅਰੋੜਾ, ਰੇਨੂੰ ਬਾਲਾ, ਲਵਿਤਾ, ਅਮਨਦੀਪ ਕੌਰ, ਪ੍ਰਵੀਨ ਕੌਰ, ਦਵਿੰਦਰ ਕੌਰ, ਪਰਮਿੰਦਰ ਕੌਰ, ਮੀਨਾਕਸ਼ੀ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਰਣਜੀਤ ਸਿੰਘ, ਰਣਧੀਰ ਸਿੰਘ, ਕੁਲਵਿੰਦਰ ਕੌਰ, ਸੁਮਨਦੀਪ ਕੌਰ, ਰਾਜ ਰਾਣੀ, ਮਨਜਿੰਦਰ ਸਿੰਘ ਆਦਿ ਸਟਾਫ਼ ਮੈਂਬਰ ਹਾਜਰ ਸਨ ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly