ਮਿੱਠੜਾ ਕਾਲਜ ਵਿਖੇ ਨਵੇਂ ਸ਼ੈਸਨ ਦੀ ਸੁਰੂਆਤ ਸ੍ਰੀ ਸੁਖਮਣੀ ਸਾਹਿਬ ਪਾਠ ਨਾਲ ਕੀਤੀ

ਕੈਪਸ਼ਨ-ਮਿੱਠੜਾ ਕਾਲਜ ਵਿਖੇ ਨਵੇਂ ਸ਼ੈਸਨ ਦੀ ਸੁਰੂਆਤ ਮੌਕੇ ਧਾਰਮਿਕ ਸਮਾਗਮ ਦਦ ਦ੍ਰਿਸ਼

ਕਪੂਰਥਲਾ (ਸਮਾਜ ਵੀਕਲੀ)(ਕੌੜਾ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਪ੍ਰਮਾਤਮਾ ਦਾ ਓਟ ਆਸਰਾ ਤੇ ਅਸ਼ੀਰਵਾਦ ਲੈਣ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਰਖਾਏ ਗਏ।ਜਿਸ ਦਾ ਭੋਗ ਵਿਦਿਆਰਥੀਆਂ ਅਤੇ ਕਾਲਜ ਦੇ ਸਮੂਹ ਸਟਾਫ ਵੱਲੋਂ ਪਾਠ ਉਪਰੰਤ ਪਾਇਆ ਗਿਆ । ਇਸ ਦੌਰਾਨ ਰਸ ਭਿੰਨਾ ਕੀਰਤਨ ਸਮੂਹ ਵਿਦਿਆਰਥੀਆਂ ਤੇ ਸਟਾਫ ਨੇ ਸਰਵਣ ਕੀਤਾ। ਉੱਥੇ ਹੀ ਇਸ ਦੌਰਾਨ ਕਾਲਜ ਦੇ ਓ ਐੱਸ ਡੀ ਡਾ ਦਲਜੀਤ ਸਿੰਘ ਖਹਿਰਾ ਨੇ ਵਿਦਿਆਰਥੀਆਂ ਨੂੰ ਪ੍ਰਮਾਤਮਾ ਦੀ ਬੰਦਗੀ ਕਰਨ ਅਤੇ ਬਾਣੀ ਨੂੰ ਪੜ੍ਹਨ ਬਾਣੀ ਦੇ ਮਾਰਗ ਉਪਰ ਚੱਲਣ ਲਈ ਪ੍ਰੇਰਨਾ ਕੀਤੀ।

ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ਼ੁਰੂ ਤੋਂ ਹੀ ਸਖ਼ਤ ਤੋਂ ਸਖ਼ਤ ਮਿਹਨਤ ਕਰਕੇ ਚੰਗੇ ਨਤੀਜੇ ਹਾਸਲ ਕਰਕੇ ਯੂਨੀਵਰਸਿਟੀ ਵਿਚ ਮੈਰਿਟ ਸਥਾਨ ਪ੍ਰਾਪਤ ਕਰਨ ਲਈ ਉਨ੍ਹਾਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਨੂੰ ਆਪਣੇ ਮਾਤਾ ਪਿਤਾ ਤੇ ਆਪਣੇ ਅਧਿਆਪਕਾਂ ਦਾ ਨਾਂ ਰੌਸ਼ਨ ਕਰਨ ਲਈ ਵੀ ਪ੍ਰੇਰਨਾ ਦਿੱਤੀ ਗਈ। ਇਸ ਸਮਾਗਮ ਵਿੱਚ ਪਿੰਡ ਦੇ ਸਰਪੰਚ ਪੰਚ ਤੇ ਹੋਰ ਵੱਖ ਵੱਖ ਵੱਖ ਵੱਖ ਪਿੰਡਾਂ ਤੋਂ ਵਿਦਿਆਰਥੀਆਂ ਦੇ ਮਾਪਿਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਕਾਲਜ ਦੇ ਸਮੂਹ ਸਟਾਫ ਅਤੇ ਮੈਂਬਰ ਤੇ ਵਿਦਿਆਰਥੀ ਆਦਿ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleTaliban military strategist, Mullah Yaqub Omar makes first appearance
Next articleਸੰਤ ਸੀਚੇਵਾਲ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੁਲਤਾਨਪੁਰ ਲੋਧੀ ਆਉਣ ਦਾ ਸੱਦਾ