ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਨਵੇਂ ਚੁਣੇ ਗਏ ਪ੍ਰਧਾਨ ਜਤਿੰਦਰ ਸਿੰਘ ਨੇ ਸ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ 

ਜਲੰਧਰ, ਫਿਲੌਰ, ਅੱਪਰਾ (ਜੱਸੀ)-ਬੀਂਤੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਹੋਈਆਂ ਵਿਦਿਆਰਥੀ ਕੌਂਸਲ ਚੋਣਾਂ ਵਿੱਚ ਵੱਡੀ ਲੀਡ ਨਾਲ ਜਿੱਤ ਕੇ ਪੰਜਾਬ ਯੂਨੀਵਰਸਿਟੀ ਦੇ ਪ੍ਰਧਾਨ ਬਣੇ ਜਤਿੰਦਰ ਸਿੰਘ (NSUI) ਨੇ ਅੱਜ ਸਾਥੀਆਂ ਸਮੇਤ ਸਾਬਕਾ ਮੁੱਖ ਮੰਤਰੀ ਪੰਜਾਬ ਸ.ਚਰਨਜੀਤ ਸਿੰਘ ਚੰਨੀ ਜੀ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ। ਸ. ਚੰਨੀ ਨੇ ਨਵ-ਨਿਯੁਕਤ ਪ੍ਰਧਾਨ ਜਤਿੰਦਰ ਸਿੰਘ ਅਤੇ ਸਮੁੱਚੀ NSUI ਟੀਮ ਨੂੰ ਮੁਬਾਰਕਬਾਦ ਦਿੱਤੀ। ਨਵੇਂ ਚੁਣੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਨੇ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵਰਲਡ ਕੈਂਸਰ ਕੇਅਰ ਵਲੋਂ ਕੈਂਸਰ ਚੈਕਅੱਪ ਕੈਂਪ ਪਿੰਡ ਮੰਡੀ ਵਿਖੇ ਆਯੋਜਿਤ 
Next articleਬਾਬੇ