ਅਗਲੀ ਸਰਕਾਰ ਅਕਾਲੀ ਬਸਪਾ ਗਠਜੋੜ ਦੀ ਬਣੇਗੀ- ਖੋਜੇਵਾਲ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਪੰਜਾਬ ਪ੍ਰਤਿ ਉਸਾਰੂ ਵਿਉਤਬੰਦੀ ਸਾਹਮਣੇ ਕੋਈ ਵੀ ਪਾਰਟੀ ਟਿਕ ਨਹੀਂ ਸਕੇਗੀ।ਮੁਹੱਲਾ ਗੁਰੂ ਨਾਨਕ ਐਵੀਨਿਉ ਵਿਖੇ ਸ ਪਰਮਜੀਤ ਸਿੰਘ ਅਰੋੜਾ ਦੇ ਗ੍ਰਹਿ ਵਿਖੇ ਸ਼ਰੋਮਣੀ ਅਕਾਲੀ ਦਲ ਦੇ ਮੈਂਬਰ ਪੀ ਏ ਸੀ ਸ ਰਣਜੀਤ ਸਿੰਘ ਖੋਜੇਵਾਲ ਅਤੇ ਸੀਨੀਅਰ ਅਕਾਲੀ ਆਗੂ ਸ ਅਮਰਜੀਤ ਸਿੰਘ ਢਪਈ ਦੇ ਪਹੁੰਚਣ ਤੇ ਉਨ੍ਹਾਂ ਦਾ ਸਿਰੋਪਾਓ ਪਾ ਕੇ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਦੌਰਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਅਕਾਲੀ ਦਲ ਨੇ ਹੁਣ ਤੱਕ ਜੋ ਕਿਹਾ ੳਹ ਕਰਕੇ ਦਿਖਾਇਆ ਹੈ। ਉਹਨਾਂ ਕਿਹਾ ਅਗਲੀ ਸਰਕਾਰ ਅਕਾਲੀ ਬਸਪਾ ਗਠਜੋੜ ਦੀ ਬਣੇਗੀ।

ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਵਿਉਤਬੰਦੀ ਦੇ ਅੱਗੇ ਕਾਂਗਰਸ ਅਤੇ ਪੰਜਾਬ ਦੀ ਕੋਈ ਵੀ ਪਾਰਟੀ ਟਿਕ ਨਹੀਂ ਪਾਵੇਗੀ। ਇਸ ਮੌਕੇ ਸ.ਪਰਮਜੀਤ ਸਿੰਘ,ਗੁਰਪ੍ਰੀਤ ਸਿੰਘ,ਅਮਨਪ੍ਰੀਤ ਸਿੰਘ,ਅਮਰਜੀਤ ਸਿੰਘ,ਜਗਤਾਰ ਸਿੰਘ, ਬਬਣਪ੍ਰੀਤ ਸਿੰਘ,ਅਮਰਜੀਤ ਸਿੰਘ ਢਪਈ,ਦਲਜੀਤ ਸਿੰਘ ਬਸਰਾ ਸਾਬਕਾ ਚੇਅਰਮੈਨ ਬਲਾਕ ਸੰਮਤੀ,ਵੱਲੋਂ ਸ਼ਰੋਮਣੀ ਅਕਾਲੀ ਦਲ ਦੀ ਚੜਦੀ ਕਲਾ ਲਈ ਵਿਚਾਰ ਵਟਾਂਦਰਾ ਵੀ ਕੀਤਾ ਗਿਆ । ਇਸ ਮੋਕੇ ਤੇ ਸਰਬਜੀਤ ਸਿੰਘ ਦਿਓਲ ਮੈਂਬਰ ਪੰਚਾਇਤ,ਰਾਜਿੰਦਰ ਸਿੰਘ ਧੰਜਲ ਸਾਬਕਾ ਕੌਂਸਲਰ,ਪਰਦੀਪ ਸਿੰਘ ਕੁਲਾਰ ਕੌਂਸਲਰ,ਐਡਵੋਕੇਟ ਹੈਰੀ ਸ਼ਰਮਾ,ਪਰਮਿੰਦਰ ਸਿੰਘ ਬੌਬੀ ਵਾਲੀਆ,ਵਿਵੇਕ ਸਿੰਘ ਬੈਂਸ,ਅਕਾਸ਼ਦੀਪ ਸਿੰਘ ਆਹਲੂਵਾਲੀਆ,ਦੀਪਕ ਕਾਕੂ,ਜੋਬਨਜੀਤ ਸਿੰਘ ਜੌਹਲ,ਮਨੀਸ਼,ਸਤਬੀਰ ਸਿੰਘ ਸੰਨੀ, ਮਨੀ ਆਦਿ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਤਿੰਨ ਆਗੂਆਂ ਨੇ ਫੜਿਆ ਆਰ ਸੀ ਐੱਫ ਮਜ਼ਦੂਰ ਯੂਨੀਅਨ ਦਾ ਪੱਲਾ
Next articleਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਸੀ ਬੀ ਐੱਸ ਈ 10ਵੀਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ