ਸੰਯੁਕਤ ਮੋਰਚੇ ਦੀ ਮੀਟਿੰਗ ’ਚ ਤੈਅ ਹੋਵੇਗੀ ਅਗਲੀ ਰਣਨੀਤੀ: ਬਾਜਵਾ

ਨਵੀਂ ਦਿੱਲੀ (ਸਮਾਜ ਵੀਕਲੀ):  ਸੰਯੁਕਤ ਕਿਸਾਨ ਮੋਰਚਾ ਗਾਜ਼ੀਪੁਰ ਬਾਰਡਰ ਦੇ ਬੁਲਾਰੇ ਕਿਸਾਨ ਆਗੂ ਜਗਤਾਰ ਸਿੰਘ ਬਾਜਵਾ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 9 ਨਵੰਬਰ ਨੂੰ ਸਿੰਘੂ ਬਾਰਡਰ ’ਤੇ ਕਿਸਾਨ ਮੋਰਚੇ ਦੀ ਮੀਟਿੰਗ ਹੋਵੇਗੀ, ਜਿਸ ਵਿੱਚ ਕਿਸਾਨ ਅੰਦੋਲਨ ਦੀ ਅਗਾਮੀ ਰਣਨੀਤੀ ਸਬੰਧੀ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 26 ਨਵੰਬਰ ਨੂੰ ਕਿਸਾਨ ਅੰਦੋਲਨ ਦਾ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ ਤੇ ਹੁਣ ਤੱਕ ਸੈਂਕੜੇ ਕਿਸਾਨ ਆਪਣੀਆਂ ਸ਼ਹਾਦਤਾਂ ਦੇ ਚੁੱਕੇ ਹਨ, ਪਰ ਦੇਸ਼ ਦੀ ਤਾਨਾਸ਼ਾਹ ਕੇਂਦਰ ਸਰਕਾਰ ਨੇ ਹੁਣ ਤੱਕ ਹਾਂ-ਪੱਖੀ ਰਵੱਈਆ ਅਖ਼ਤਿਆਰ ਨਹੀਂ ਕੀਤਾ।

ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਅੰਦੋਲਨ ਵਿਰੁੱਧ ਸਾਜ਼ਿਸ਼ਾਂ ਰਚਣ ਲੱਗੀ ਹੋਈ ਹੈ, ਪਰ ਕਿਸਾਨਾਂ ਤੇ ਮਜ਼ਦੂਰਾਂ ਦੀ ਇਕਮੁੱਠਤਾ ਨੇ ਹਰ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਸਮੁੱਚੇ ਦੇਸ਼ ਦੇ ਨੁਮਾਇੰਦਿਆਂ ਦੀ ਰਾਏ ਨਾਲ ਕਿਸਾਨ ਅੰਦੋਲਨ ਦੀ ਭਵਿੱਖੀ ਯੋਜਨਾ ਤੈਅ ਕਰੇਗਾ। ਬਾਜਵਾ ਨੇ ਕਿਹਾ ਕਿ ਮੌਸਮ ਬਦਲ ਰਿਹਾ ਹੈ, ਠੰਢ ਦਾ ਮੌਸਮ ਆਉਣ ਦੇ ਨਾਲ ਹੀ ਗਾਜ਼ੀਪੁਰ ਬਾਰਡਰ ’ਤੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਕਣਕ ਦੀ ਬਿਜਾਈ ਤੋਂ ਬਾਅਦ ਸਰਹੱਦ ’ਤੇ ਕਿਸਾਨਾਂ ਦੀ ਗਿਣਤੀ ਵਿੱਚ ਵੀ ਭਾਰੀ ਵਾਧਾ ਹੋਣ ਦੀ ਸੰਭਾਵਨਾ ਹੈ, ਜਿਸ ਦੇ ਮੱਦੇਨਜ਼ਰ ਬਣਦੇ ਪ੍ਰਬੰਧ ਕੀਤੇ ਜਾ ਰਹੇ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਡਰੋਨ ਹਮਲੇ ਵਿੱਚ ਇਰਾਕ ਦੇ ਪ੍ਰਧਾਨ ਮੰਤਰੀ ਵਾਲ-ਵਾਲ ਬਚੇ
Next articleਹਿਮਾਚਲ ’ਚ ਡੀਜ਼ਲ ਹਾਲੇ ਵੀ ਪੰਜਾਬ ਨਾਲੋਂ ਸੱਤ ਰੁਪਏ ਸਸਤਾ