ਸ਼੍ਰੀ ਅਨੰਦਪੁਰ ਸਾਹਿਬ, (ਸਮਾਜ ਵੀਕਲੀ) ( ਸੰਜੀਵ ਧਰਮਾਣੀ ) ਸਮਾਜ ਸੇਵੀ ਅਤੇ ਵਾਤਾਵਰਣ ਨੂੰ ਸਮਰਪਿਤ ਸੰਸਥਾ “ਆਸਰਾ ਫਾਊਂਡੇਸ਼ਨ (ਰਜਿ:) ਸ਼੍ਰੀ ਅਨੰਦਪੁਰ ਸਾਹਿਬ ਵੱਲੋ ਧਰਤੀ ਨੂੰ ਹਰਿਆ ਭਰਿਆ ਰੱਖਣ ਦੇ ਮੰਤਵ ਨਾਲ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਚਰਨ ਗੰਗਾ ਸਟੇਡੀਅਮ ਵਿਖੇ ਬੂਟਿਆਂ ਦਾ ਲੰਗਰ ਲਗਾਇਆ ਗਿਆ।ਜਿਸ ਦੌਰਾਨ 200 ਦੇ ਕਰੀਬ ਵੱਖ ਵੱਖ ਤਰ੍ਹਾਂ ਦੇ ਛਾਂਦਾਰ ਅਤੇ ਫ਼ਲਦਾਰ ਬੂਟੇ ਵੰਡੇ ਗਏ। ਇਸ ਮੌਕੇ ਡਾ.ਹਰਦਿਆਲ ਸਿੰਘ ਪੰਨੂ (ਸਾਬਕਾ ਗਵਰਨਰ ਅਲਾਇੰਸ ਕਲੱਬ ਇੰਟਰਨੈਸ਼ਨਲ), ਆਤਮਾ ਸਿੰਘ ਘਟੀਵਾਲ (ਸਾਬਕਾ ਪ੍ਰਧਾਨ ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ), ਜਸਵਿੰਦਰ ਸਿੰਘ ਰਤਨ (ਪ੍ਰਧਾਨ ਅਲਾਇੰਸ ਕਲੱਬ ਸ਼੍ਰੀ ਅਨੰਦਪੁਰ ਸਾਹਿਬ, ਮਾਸਟਰ ਰਣਜੀਤ ਸਿੰਘ ਸੈਣੀ (ਪ੍ਰਧਾਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ), ਮਹਿੰਦਰ ਮੋਹਨ ਸਿੰਘ (ਸਾਬਕਾ ਪ੍ਰਧਾਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ) ਆਦਿ ਨੇ ਜਿੱਥੇ ਫਾਊਡੇਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਉੱਥੇ ਉਹਨਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਇਹੋ ਜਿਹੇ ਉਪਰਾਲਿਆਂ ਦੀ ਵੱਡੀ ਲੋੜ ਹੈ। ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ ਉੱਥੇ ਹੀ ਇਹੋ ਜਿਹੇ ਉਪਰਾਲੇ ਵਾਤਾਵਰਨ ਦੀ ਸ਼ੁੱਧਤਾ ਵਿਚ ਆਪਣਾ ਕੀਮਤੀ ਯੋਗਦਾਨ ਵੀ ਪਾ ਰਹੇ ਹਨ। ਇਸ ਮੌਕੇ ਆਸਰਾ ਫਾਊਂਡੇਸ਼ਨ ਦੇ ਪ੍ਰਧਾਨ ਮਾਸਟਰ ਸੰਜੀਵ ਧਰਮਾਣੀ ਨੇ ਦੱਸਿਆ ਕਿ ਆਸਰਾ ਫਾਊਂਡੇਸ਼ਨ ਵਲੋਂ ਧਰਤੀ ਨੂੰ ਹਰਿਆ ਭਰਿਆ ਰੱਖਣ ਦੇ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਲੋਕਾਂ ਨੂੰ 200 ਦੇ ਕਰੀਬ ਫਲਦਾਰ, ਛਾਂਦਾਰ ਅਤੇ ਵੱਖ ਵੱਖ ਕਿਸਮਾਂ ਦੇ ਬੂਟੇ ਵੰਡੇ ਗਏ ਅਤੇ ਲੋਕਾ ਨੂੰ ਵਾਤਾਵਰਨ ਸ਼ੁੱਧ ਬਣਾਉਣ ਲਈ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਵੀ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮਾਸਟਰ ਸੰਜੀਵ ਧਰਮਾਣੀ ਤੋਂ ਇਲਾਵਾ ਸਾਬਕਾ ਪ੍ਰਧਾਨ ਨਵੀਨ ਕੁਮਾਰ, ਦਵਿੰਦਰਪਾਲ ਸਿੰਘ, ਅੰਕੁਸ਼ ਕੁਮਾਰ, ਡਾ. ਮਨਦੀਪ ਸਿੰਘ, ਪ੍ਰਸ਼ਾਂਤ ਵੋਹਰਾ, ਅਜੇ ਕੁਮਾਰ, ਜਸਦੀਪ ਸਿੰਘ ਧਾਲੀਵਾਲ, ਸਤਿੰਦਰ ਪਾਲ ਸਿੰਘ, ਮਨਦੀਪ ਸਿੰਘ, ਹਰਪ੍ਰੀਤ ਸਿੰਘ ਗੰਗੂਵਾਲ, ਕੰਵਲਜੀਤ ਸਿੰਘ, ਸ਼ਮਸ਼ੇਰ ਸਿੰਘ, ਬਿਕਰਮਜੀਤ ਸਿੰਘ, ਅਜੇ ਬੈਂਸ, ਤੇਜਪਾਲ ਸਿੰਘ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj