ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤ ਵਿਚ ਅੱਜ ਕਰੋਨਾਵਾਇਰਸ ਦੇ 1,72,433 ਨਵੇਂ ਮਰੀਜ਼ ਆਉਣ ਨਾਲ ਮਹਾਮਾਰੀ ਦੇ ਕੁੱਲ ਮਰੀਜ਼ਾਂ ਦੀ ਗਿਣਤੀ ਵਧ ਕੇ 4,18,03,318 ਹੋ ਗਈ ਹੈ ਜਦਕਿ ਐਕਟਿਵ ਕੇਸਾਂ ਦੀ ਗਿਣਤੀ ਘਟ ਕੇ 15,33,921 ਰਹਿ ਗਈ ਹੈ ਜੋ ਕਿ ਕੁੱਲ ਕੇਸਾਂ ਦਾ 3.67 ਫ਼ੀਸਦ ਹੈ।। ਇਹ ਜਾਣਕਾਰੀ ਅੱਜ ਸਵੇਰੇ ਕੇਂਦਰੀ ਸਿਹਤ ਮੰਤਰਾਲੇ ਨੇ ਅੰਕੜੇ ਜਾਰੀ ਕਰ ਕੇ ਦਿੱਤੀ। ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ’ਚ ਦੇਸ਼ ਭਰ ਵਿਚ ਹੋਈਆਂ 1008 ਮੌਤਾਂ ਨਾਲ ਦੇਸ਼ ਵਿਚ ਕਰੋਨਾ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ 4,98,983 ਹੋ ਗਈ ਹੈ ਜੋ ਕਿ ਕੁੱਲ ਕੇਸਾਂ ਦਾ 1.19 ਫ਼ੀਸਦ ਹੈ। ਇਨ੍ਹਾਂ ਤਾਜ਼ਾ ਮੌਤਾਂ ਵਿੱਚੋਂ 500 ਮੌਤਾਂ ਇਕੱਲੇ ਕੇਰਲ ’ਚ ਹੋਈਆਂ ਹਨ। ਮਰੀਜ਼ਾਂ ਦੇ ਠੀਕ ਹੋਣ ਦੀ ਕੌਮੀ ਦਰ ਘੱਟ ਕੇ 95.14 ਫ਼ੀਸਦ ਰਹਿ ਗਈ ਹੈ। ਪਿਛਲੇ 24 ਘੰਟਿਆਂ ਵਿਚ ਐਕਟਿਵ ਕੇਸਾਂ ਦੀ ਗਿਣਤੀ ਵਿਚ 87,682 ਮਾਮਲਿਆਂ ਦਾ ਨਿਘਾਰ ਦੇਖਿਆ ਗਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly