ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤ ਵਿੱਚ ਓਮੀਕਰੋਨ ਦੇ 309 ਨਵੇਂ ਕੇਸਾਂ ਦੇ ਆਉਣ ਨਾਲ ਦੇਸ਼ ਵਿੱਚ ਇਸ ਦੇ ਮਰੀਜ਼ਾਂ ਦੀ ਕੁੱਲ ਗਿਣਤੀ 1270 ਹੋ ਗਈ ਹੈ। ਇਸ ਦੇ ਨਾਲ ਹੀ ਕੋਵਿਡ-19 ਦੇ 16764 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 220 ਮਰੀਜ਼ਾਂ ਦੀ ਮੌਤ ਹੋ ਗਈ ਹੈ। ਭਾਰਤ ਦੇ 23 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚੋਂ ਮਹਾਰਾਸ਼ਟਰ ਵਿੱਚ ਓਮੀਕਰੋਨ ਦੇ ਸਭ ਤੋਂ ਵੱਧ 450 ਮਾਮਲੇ ਹਨ। ਇਸ ਤੋਂ ਬਾਅਦ ਦਿੱਲੀ ਵਿੱਚ 320, ਕੇਰਲ ਵਿੱਚ 109 ਅਤੇ ਗੁਜਰਾਤ ਵਿੱਚ 97 ਮਾਮਲੇ ਸਾਹਮਣੇ ਆਏ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly