ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਫ਼ਤਰ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਪ੍ਰਾਪਰਟੀ ਟੈਕਸ, ਵਾਟਰ ਸਪਲਾਈ ਅਤੇ ਸੀਵਰੇਜ ਦੇ ਬਿੱਲਾਂ ਦੀ ਕੁਲੈਕਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ, ਜਿਥੇ ਕਿ ਪਬਲਿਕ ਕੰਮਕਾਜ਼ ਵਾਲੇ ਦਿਨ ਆ ਕੇ 10 ਫੀਸਦੀ ਰਿਬੇਟ ਨਾਲ ਆਪਣਾ ਪ੍ਰਾਪਰਟੀ ਟੈਕਸ ਚਾਲੂ ਸਾਲ ਦਾ ਅਤੇ ਪਾਣੀ ਤੇ ਸੀਵਰੇਜ ਦੇ ਬਿੱਲਾਂ ਦੀ ਅਦਾਇਗੀ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੇ ਕੈਸ਼ ਕਾਊਂਟਰ 7 ਸਤੰਬਰ 2024 ਦਿਨ ਸ਼ਨੀਵਾਰ ਨੂੰ ਵੀ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਖੁੱਲ੍ਹੇ ਰਹਿਣਗੇ, ਜਿਥੇ ਪਬਲਿਕ ਆਪਣਾ ਪ੍ਰਾਪਰਟੀ ਟੈਕਸ, ਪਾਣੀ ਅਤੇ ਸੀਵਰੇਜ਼ ਦੇ ਬਿੱਲਾਂ ਦੀ ਅਦਾਇਗੀ ਕਰ ਸਕਦੀ ਹੈ।
ਉਨ੍ਹਾਂ ਕਿਹਾ ਕਿ ਪਬਲਿਕ ਵੱਲੋਂ ਕਾਊਂਟਰ ‘ਤੇ ਆਪਣਾ ਟੈਕਸ, ਪਾਣੀ ਅਤੇ ਸੀਵਰੇਜ਼ ਦੇ ਬਿੱਲ ਜਮ੍ਹਾ ਕਰਵਾਉਣ ਸਮੇਂ ਘਰ ਦੇ ਬਾਹਰ ਲੱਗੀ ਯੂ.ਆਈ.ਡੀ. ਨੰਬਰ ਪਲੇਟ ਦਾ ਵੇਰਵਾ ਵੀ ਲਾਜ਼ਮੀ ਤੌਰ ‘ਤੇ ਰਜਿਸਟਰਡ ਕਰਵਾਇਆ ਜਾਵੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly