ਲੋਕ ਸਭਾ ’ਚੋਂ ਵਿਰੋਧੀ ਧਿਰ ਨੇ ਵਾਕਆਊਟ ਕੀਤਾ

ਨਵੀਂ ਦਿੱਲੀ (ਸਮਾਜ ਵੀਕਲੀ):  ਤੇਲ ਕੀਮਤਾਂ ਵਿੱਚ ਵਾਧੇ ਨੂੰ ਲੈ ਕੇ ਅੱਜ ਲੋਕ ਸਭਾ ਵਿੱਚ ਵੀ ਖਾਸਾ ਹੰਗਾਮਾ ਹੋਇਆ। ਕਾਂਗਰਸ, ਤ੍ਰਿਣਮੂਲ ਕਾਂਗਰਸ ਤੇ ਸ਼ਿਵ ਸੈਨਾ ਸਣੇ ਹੋਰਨਾਂ ਵਿਰੋਧੀ ਧਿਰਾਂ ਨੇ ਇਸ ਮੁੱਦੇ ’ਤੇ ਹੇਠਲੇ ਸਦਨ ’ਚੋਂ ਵਾਕਆਊਟ ਕੀਤਾ। ਜਿਵੇਂ ਹੀ ਸਿਫ਼ਰ ਕਾਲ ਸ਼ੁਰੂ ਹੋਇਆ ਤਾਂ ਡੀਐੱਮਕੇ ਮੈਂਬਰਾਂ ਨੇ ਸਦਨ ਦੇ ਵਿਚਾਲੇ ਆ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਮਗਰੋਂ ਹੋਰ ਵਿਰੋਧੀ ਪਾਰਟੀਆਂ ਵੀ ਉਨ੍ਹਾਂ ਦਾ ਸਾਥ ਦਿੱਤਾ।

ਸਦਨ ਦੀ ਕਾਰਵਾਈ ਚਲਾ ਰਹੇ ਰਾਜੇਂਦਰ ਅਗਰਵਾਲ ਨੇ ਸਿਫ਼ਰ ਕਾਲ ਦੌਰਾਨ ਮਹਿੰਗਾਈ ਦੇ ਮੁੱਦੇ ’ਤੇ ਚਰਚਾ ਤੋਂ ਨਾਂਹ ਕੀਤੀ ਤਾਂ ਕਾਂਗਰਸ, ਡੀਐੱਮਕੇ, ਤ੍ਰਿਣਮੂਲ ਕਾਂਗਰਸ, ਖੱਬੀਆਂ ਪਾਰਟੀਆਂ, ਸ਼ਿਵ ਸੈਨਾ ਤੇ ਐੱਨਸੀਪੀ ਸਦਨ ’ਚੋਂ ਵਾਕਆਊਟ ਕਰ ਗਈਆਂ। ਇਸ ਦੌਰਾਨ ਲੋਕ ਸਭਾ ਨੇ ਕ੍ਰਿਮੀਨਲ ਪ੍ਰੋਸੀਜ਼ਰ (ਪਛਾਣ) ਬਿੱਲ ਪਾਸ ਕਰ ਦਿੱਤਾ ਹੈ। ਬਿੱਲ ਤਹਿਤ ਫੌਜਦਾਰੀ ਮਾਮਲਿਆਂ ਵਿੱਚ ਪਛਾਣ ਤੇ ਪੁੱਛ-ਪੜਤਾਲ ਲਈ ਦੋਸ਼ੀਆਂ ਤੇ ਹੋਰਨਾਂ ਵਿਅਕਤੀਆਂ ਦੀ ਪੈਮਾਇਸ਼ ਲਈ ਜਾਵੇਗੀ। ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵਿਰੋਧੀ ਧਿਰ ਦੇ ਉਜਰਾਂ ਨੂੰ ਦੁੂਰ ਕਰਨ ਮਗਰੋਂ ਬਿੱਲ ਨੂੰ ਜ਼ੁਬਾਨੀ ਵੋਟਾਂ ਨਾਲ ਪਾਸ ਕਰ ਦਿੱਤਾ ਗਿਆ। ਬਿੱਲ ਹੁਣ ਰਾਜ ਸਭਾ ਵਿੱਚ ਭੇਜਿਆ ਜਾਵੇਗਾ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਬਾਰੇ ਫੈਸਲਾ ਰਾਖਵਾਂ ਰੱਖਿਆ
Next articleਚੰਡੀਗੜ੍ਹ ਦੇ ਮੁੱਦੇ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ