
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਨਾਰੀ ਏਕਤਾ ਆਸਰਾ ਸੰਸਥਾ ਵੱਲੋਂ ਹਮੇਸ਼ਾਂ ਦੀ ਤਰ੍ਹਾਂ ਇਸ ਮਹੀਨੇ ਵੀ ਰਾਸ਼ਨ ਵੰਡ ਸਮਾਰੋਹ ਦਾ ਆਯੋਜਨ ਗੁਰਦੁਆਰਾ ਅਕਾਲ ਸਾਹਿਬ, ਪ੍ਰਤਾਪ ਨਗਰ, ਗਲੀ ਨੰਬਰ ਇੱਕ ਵਿਖੇ ਸੰਸਥਾ ਦੇ ਮੁੱਖ ਸਲਾਹਕਾਰ ਅਤੇ ਕੌਂਸਲਰ ਸੋਹਣ ਸਿੰਘ ਗੋਗਾ ਦੀ ਅਗਵਾਈ ਵਿੱਚ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ ਅਤੇ ਮੈਂਬਰ ਮਨਜੀਤ ਸਿੰਘ ਹਰਮਨ ਨੇ ਨਿਆਸਰਿਤ ਅਤੇ ਵਿਧਵਾਵਾਂ ਨੂੰ ਰਾਸ਼ਨ ਵੰਡਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਸੰਸਥਾ ਨੇ ਸਮੂਹ ਮੈਂਬਰਾਂ ਵੱਲੋਂ ਮਨੁੱਖਤਾ ਦੀ ਸੇਵਾ ਲਈ ਕੀਤੇ ਜਾ ਰਹੇ ਕਾਰਜਾਂ ਨਾਲ ਇਨਸਾਨੀਅਤ ਦੀ ਮਿਸਾਲ ਕਾਇਮ ਕੀਤੀ ਗਈ। ਉਨ੍ਹਾਂ ਸੰਸਥਾ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮਾਂ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਅਜਿਹੀਆਂ ਸੰਸਥਾਵਾਂ ਸਮਾਜ ਵਿੱਚ ਆਸ ਦੀ ਨਵੀਂ ਕਿਰਨ ਤੇ ਹੌਸਲੇ ਦੀ ਲੋੜ ਪੂਰੀ ਕਰਦੀਆਂ ਹਨ। ਉਨ੍ਹਾਂ ਲੋਕਾਂ ਨੂੰ ਅੱਗੇ ਆ ਕੇ ਇਸ ਕੰਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ। ਕੌਂਸਲਰ ਸੋਹਣ ਸਿੰਘ ਗੋਗਾ ਅਤੇ ਸੰਸਥਾ ਦੀ ਚੇਅਰਪਰਸਨ ਕੁਲਵਿੰਦਰ ਕੌਰ ਗੋਗਾ ਦਾ ਕਹਿਣਾ ਹੈ ਕਿ ਸੰਸਥਾ ਦਾ ਮਕਸਦ ਕੇਵਲ ਰਾਸ਼ਨ ਦੇਣਾ ਨਹੀਂ, ਸਗੋਂ ਲੋਕਾਂ ਵਿੱਚ ਜ਼ਿੰਦਗੀ ਦੇ ਪ੍ਰਤੀ ਵਿਸ਼ਵਾਸ ਜਗਾਉਣਾ ਵੀ ਹੈ। ਸੰਸਥਾ ਹਰ ਮਹੀਨੇ ਨਿਯਮਤ ਤੌਰ ਤੇ ਇਹ ਰਾਸ਼ਨ ਵੰਡ ਸਮਾਰੋਹ ਕਰਦੀ ਹੈ, ਜਿਸ ਰਾਹੀਂ ਬਹੁਤ ਸਾਰੇ ਪਰਿਵਾਰਾਂ ਨੂੰ ਇਸ ਦਾ ਲਾਭ ਮਿਲ ਰਿਹਾ ਹੈ। ਇਸ ਮੌਕੇ ਕਸ਼ਮੀਰ ਸਿੰਘ ਸਰਾਭਾ, ਸੁਖਵਿੰਦਰ ਸਿੰਘ ਦਹੇਲਾ, ਹਰਦੀਪ ਸਿੰਘ ਗੁਰੂ, ਸਵਤਾਰ ਸਿੰਘ ਦਿਉਸੀ, ਲੱਖਾ ਸਿੰਘ, ਭਾਈ ਕੁਲਬੀਰ ਸਿੰਘ, ਪ੍ਰਧਾਨ ਕੁੰਦਨ ਸਿੰਘ ਨਾਗੀ, ਜੋਗਾ ਸਿੰਘ, ਅੰਮ੍ਰਿਤਪਾਲ ਸਿੰਘ, ਜਤਿੰਦਰ ਸਿੰਘ ਹੂੰਝਣ, ਕੁਲਵਿੰਦਰ ਸਿੰਘ, ਜਸਵੰਤ ਸਿੰਘ, ਬਲਵਿੰਦਰ ਸਿੰਘ ਬਿੱਲੂ, ਮਨਜੀਤ ਸਿੰਘ ਰੂਪੀ, ਮਹਿੰਦਰ ਸਿੰਘ, ਤੇਜਿੰਦਰ ਸਿੰਘ ਸੈਣੀ, ਕਮਲਜੀਤ ਸਿੰਘ ਲੋਟੇ, ਪ੍ਰੇਮ ਸਿੰਘ ਪੀਐਸ, ਦੀਪਿੰਦਰ ਸਿੰਘ ਸੱਗੂ, ਜੱਗਾ ਸਿੰਘ, ਸੁਰਜੀਤ ਸਿੰਘ ਸੰਤ, ਅਮਰਜੀਤ ਸਿੰਘ, ਸਤਵੰਤ ਸਿੰਘ ਮਠਾੜੂ, ਆਕਾਸ਼ ਵਰਮਾ, ਜਨਕ ਮਹਾਜਨ, ਹਰਜੀ ਕੌਰ, ਬਲਵਿੰਦਰ ਕੌਰ, ਹਰਮਿੰਦਰ ਕੌਰ, ਹਰਜੀਤ ਕੌਰ, ਮਨਪ੍ਰੀਤ ਕੌਰ, ਸਿੰਮੀ, ਸਰੀਤ, ਡਿੰਪਲ, ਅਨੂ ਸ਼ਰਮਾ, ਰਮਾ ਸ਼ਰਮਾ, ਰੁਪਿੰਦਰ ਕੌਰ, ਸੰਦੀਪ ਕੌਰ, ਬੀਰਪਾਲ ਬਿਰਦੀ, ਅਮਨਦੀਪ ਕੌਰ ਆਦਿ ਹਾਜ਼ਰ ਸਨ।



