ਕਰਾਚੀ (ਸਮਾਜ ਵੀਕਲੀ) : ਪਾਕਿਸਤਾਨ ਸਰਕਾਰ ਨੇ ਸਾਬਕਾ ਕ੍ਰਿਕਟਰ ਰਮੀਜ਼ ਰਾਜਾ ਨੂੰ ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਦੇ ਚੇਅਰਮੈਨ ਦੇ ਅਹੁਦੇ ਤੋਂ ਬਰਖ਼ਾਸਤ ਕਰ ਦਿੱਤਾ ਹੈ ਤੇ ਅਗਲੇ ਚਾਰ ਮਹੀਨਿਆਂ ਲਈ ਦੇਸ਼ ਵਿੱਚ ਕ੍ਰਿਕਟ ਚਲਾਉਣ ਲਈ ਨਜ਼ਮ ਸੇਠੀ ਦੀ ਅਗਵਾਈ ਹੇਠ 14 ਮੈਂਬਰੀ ਪੈਨਲ ਨਿਯੁਕਤ ਕੀਤਾ ਹੈ। ਪਾਕਿਸਤਾਨ ਸਰਕਾਰ ਨੇ ਬੁੱਧਵਾਰ ਦੇਰ ਰਾਤ ਰਮੀਜ਼ ਨੂੰ ਬਰਖਾਸਤ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ। ਇਹ ਫੈਸਲਾ ਇੰਗਲੈਂਡ ਦੇ ਹੱਥੋਂ ਪਾਕਿਸਤਾਨ ਦੀ 0-3 ਨਾਲ ਟੈਸਟ ਸੀਰੀਜ਼ ਦੀ ਸ਼ਰਮਨਾਕ ਹਾਰ ਤੋਂ ਬਾਅਦ ਲਿਆ ਗਿਆ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly