ਆਮ ਆਦਮੀ  ਬਲਾਕ ਪ੍ਰਧਾਨਾਂ ਅਤੇ ਭਾਜਪਾ ਆਗੂ ਦੀ ਭਾਰਤ ਬੰਦ ਦੌਰਾਨ ਸ਼ਮੂਲੀਅਤ ਨੇ  ਚਰਚਾ ਛੇੜੀ

ਮਹਿਤਪੁਰ,16 ਫਰਵਰੀ (ਖਿੰਡਾ)- ਸੰਯੁਕਤ ਕਿਸਾਨ ਮੋਰਚੇ ਦੀ ਕਾਲ ਤੇ ਮਹਿਤਪੁਰ ਬੰਦ ਦੌਰਾਨ ਅਲੱਗ ਅਲੱਗ ਕਿਸਾਨ ਜਥੇਬੰਦੀਆਂ ਵੱਲੋਂ ਦਿਤੇ ਸ਼ਾਂਤ ਮਈ ਧਰਨੇ ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨਾਂ ਦੀ ਸ਼ਮੂਲੀਅਤ ਚਰਚਾ ਵਿਚ ਰਹੀ। ਸ਼ੰਭੂ ਬਾਰਡਰ ਤੇ ਕਿਸਾਨਾਂ ਤੇ ਹੋਏ ਅਤਿਆਚਾਰ ਨੂੰ ਲੈ ਕੇ ਮਹਿਤਪੁਰ ਚੌਕ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਗਿਆ ਜਿਸ ਵਿਚ ਸਰਕਾਰ ਖ਼ਿਲਾਫ਼ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ ਵੀ ਲਗਦੇ ਰਹੇ। ਇਸ ਮੌਕੇ ਕਿਸਾਨਾਂ ਨਾਲ ਰੋਸ ਪ੍ਰਦਰਸ਼ਨ ਵਿਚ ਹੱਥਾਂ ਵਿਚ ਕਿਸਾਨ ਯੂਨੀਅਨ ਦੇ ਝੰਡੇ ਫੜੀ ਬੈਠੇ ਆਮ ਆਦਮੀ ਪਾਰਟੀ ਦੇ ਪਹਿਲਾਂ ਰਹੇ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਅਤੇ ਮੌਜੂਦਾ ਬਲਾਕ ਪ੍ਰਧਾਨ ਸਤਨਾਮ ਸਿੰਘ ਲੋਹਗੜ੍ਹ ਵੀ ਸਰਕਾਰ ਦੀਆਂ ਧੱਕੇਸ਼ਾਹੀਆ ਖ਼ਿਲਾਫ਼ ਨਾਹਰੇ ਲਗਾਉਂਦੇ ਦਿਖਾਈ ਦਿਤੇ। ਇਥੇ ਹੀ ਬਸ ਨਹੀਂ ਭਾਜਪਾ ਦੇ ਪਰਜੀਆਂ ਮੰਡਲ ਦੇ ਪ੍ਰਧਾਨ ਸਰਵਨ ਸਿੰਘ ਜੱਜ ਵੀ ਇਸ ਪ੍ਰਦਰਸ਼ਨ ਦੌਰਾਨ ਬੈਠੇ ਨਾਹਰੇ ਲਾਉਂਦੇ ਦਿਖਾਈ ਦਿਤੇ। ਇਨ੍ਹਾਂ ਨੇਤਾਵਾਂ ਦੀ ਸ਼ਮੂਲੀਅਤ ਨਾਲ ਲੋਕਾਂ ਵਿਚ ਚਰਚਾ ਛਿੜੀ ਰਹੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samajweekly

Previous articleਐਸਸੀ /ਬੀਸੀ ਅਧਿਆਪਕ ਯੂਨੀਅਨ ਵੱਲੋਂ ਲੁਧਿਆਣਾ ਵਿਖੇ ਨਵ -ਨਿਯੁਕਤ ਹੋਏ ਜਿਲਾ ਸਿੱਖਿਆ ਅਫਸਰ (ਸੈਕੰਡਰੀ ) ਸ.ਹਰਜਿੰਦਰ ਸਿੰਘ  ਦਾ ਸਵਾਗਤ 
Next articleਸਾਂਝੇ ਅਧਿਆਪਕ ਮੋਰਚੇ ਦੇ ਆਗੂਆਂ ਵੱਲੋਂ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਧਰਨੇ ਵਿੱਚ ਕੀਤੀ ਸ਼ਮੂਲੀਅਤ