ਜਥੇ. ਨਿਰੰਜਨ ਸਿੰਘ ਖਿੰਡਾ ਨੂੰ ਵੱਖ ਵੱਖ ਆਗੂਆਂ ਵੱਲੋਂ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਸਹਿਕਾਰੀ ਸਭਾ ਡਡਵਿੰਡੀ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਜਥੇ. ਹਰਜਿੰਦਰ ਸਿੰਘ ਲਾਡੀ ਡਡਵਿੰਡੀ ਅਤੇ ਜਥੇ. ਜਸਵਿੰਦਰ ਸਿੰਘ ਖਿੰਡਾ ਦੇ ਪਿਤਾ ਟਕਸਾਲੀ ਅਕਾਲੀ ਆਗੂ ਜਥੇ. ਨਿਰੰਜਣ ਸਿੰਘ ਖਿੰਡਾ ਨੂੰ ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਧਾਰਮਿਕ, ਸਮਾਜਕ ਤੇ ਰਾਜਨੀਤਕ ਆਗੂਆਂ ਵੱਲੋਂ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਜ਼ਿਕਰਯੋਗ ਹੈ ਕਿ ਜਥੇ. ਨਿਰੰਜਨ ਸਿੰਘ ਦਾ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਪਰਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਸਭ ਤੋਂ ਪਹਿਲਾਂ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ।

ਉਪਰੰਤ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਗੁਰਦੁਆਰਾ ਬੇਬੇ ਨਾਨਕੀ ਜੀ ਸੁਲਤਾਨਪੁਰ ਲੋਧੀ ਦੇ ਹਜੂਰੀ ਰਾਗੀ ਭਾਈ ਅਮਰਦੀਪ ਸਿੰਘ ਦੇ ਜਥੇ ਵੱਲੋਂ ਵਿਰਾਗਮਈ ਕੀਰਤਨ ਕੀਤਾ ਗਿਆ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਵੱਲੋਂ ਕਥਾ ਵਿਚਾਰ ਕੀਤੀ ਗਈ। ਇਸ ਮੌਕੇ ਜਥੇ. ਨਿਰੰਜਣ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਸ਼੍ਰੋਮਣੀ ਅਕਾਲੀ ਦਲ ਦੇ ਪੀ ਏ ਸੀ ਦੇ ਮੈਂਬਰ ਇੰਜੀਨੀਅਰ ਸਵਰਨ ਸਿੰਘ, ਸਾਬਕਾ ਸਰਪੰਚ ਭਜਨ ਸਿੰਘ ਅਤੇ ਮਾਸਟਰ ਜਰਨੈਲ ਸਿੰਘ ਮੋਠਾਂਵਾਲਾ ਨੇ ਕਿਹਾ ਕਿ ਜੱਥੇ. ਨਿਰੰਜਨ ਸਿੰਘ ਦੇ ਇਸ ਫਾਨੀ ਸੰਸਾਰ ਤੋਂ ਚਲੇ ਜਾਣ ਨਾਲ ਜਿਥੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਉੱਥੇ ਹਲਕਾ ਸੁਲਤਾਨਪੁਰ ਲੋਧੀ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਏਕ ਸੀਨੀਅਰ ਟਕਸਾਲੀ ਆਗੂ ਨੂੰ ਗਵਾ ਲਿਆ ਹੈ।

ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕੇ ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਇਸ ਮੌਕੇ ਸੰਤ ਅਮਰੀਕ ਸਿੰਘ ਖੁਖਰੈਣ ਵਾਲੇ, ਬਾਬਾ ਜਸਪਾਲ ਸਿੰਘ ਠੱਟੇ ਵਾਲੇ, ਸੰਤ ਬਾਬਾ ਮਾਝੇ ਵਾਲੇ, ਜਥੇਦਾਰ ਹਰਜਿੰਦਰ ਸਿੰਘ ਵਿਰਕ, ਡਡਵਿੰਡੀ ਸਰਕਲ ਦੇ ਜੱਥੇਦਾਰ ਸੁਖਚੈਨ ਸਿੰਘ ਮੰਨਿਆਲਾ, ਯੂਥ ਆਗੂ ਕਮਲਜੀਤ ਸਿੰਘ ਹੈਬਤਪੁਰ, ਸਤਨਾਮ ਸਿੰਘ ਰਾਮੇ, ਮੁਖਤਿਆਰ ਸਿੰਘ ਸੋਢੀ ਡਡਵਿੰਡੀ, ਕੰਵਲਨੈਨ ਸਿੰਘ ਕੇਨੀ, ਸਬ ਇੰਸਪੈਕਟਰ ਸਲਵਿੰਦਰ ਸਿੰਘ ਜਾਰਜਪੁਰ, ਲੇਖਕ ਬਲਬੀਰ ਸਿੰਘ ਸੰਧਾ, ਬਲਵਿੰਦਰ ਸਿੰਘ ਡਡਵਿੰਡੀ, ਸਰਪੰਚ ਬਲਵਿੰਦਰ ਸਿੰਘ, ਮਾਸਟਰ ਕੇਹਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਉਨ੍ਹਾਂ ਦੇ ਰਿਸ਼ਤੇਦਾਰ ਅਤੇ ਸੱਜਣ ਮਿਤਰ ਹਾਜਰ ਸਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article66ਵੀਆਂ ਪੰਜਾਬ ਸਕੂਲਜ਼ ਖੇਡਾਂ 2022- 23
Next articleਚੋਰਾਂ ਨੇ ” ਦੁੱਧ ਉਤਪਾਦਕ ਸਹਿਕਾਰੀ ਸਭਾ” ਨੂੰ ਬਣਾਇਆ ਨਿਸ਼ਾਨਾ