ਸਿੱਖਿਆ ਵਿਭਾਗ ਦੇ ਕੱਚੇ ਦਫਤਰੀ ਮੁਲਾਜ਼ਮ ਦੀ ਕਲਮ ਛੋੜ ਹੜਤਾਲ ਛੇਵੇਂ ਦਿਨ ਵਿਚ ਸ਼ਾਮਿਲ 

ਵਾਅਦੇ ਅਨੁਸਾਰ ਪੂਰੇ ਪੇ ਸਕੇਲ, ਸੀ.ਐਸ.ਆਰ ਅਤੇ ਪੈਨਸ਼ਨਰੀ ਲਾਭ ਦੇ ਕੇ ਰੈਗੂਲਰ ਦੇ ਆਰਡਰ ਜਾਰੀ ਕਰੇ ਸਰਕਾਰ-ਰਮੇਸ਼ ਲਾਧੂਕਾ 
ਕਪੂਰਥਲਾ (ਕੌੜਾ)– ਆਮ ਆਦਮੀ ਪਾਰਟੀ ਦੀ ਸਰਕਾਰ ਦੀ ਵਾਅਦਾ ਖਿਲਾਫੀ ਕਰਕੇ ਸਿੱਖਿਆ ਵਿਭਾਗ ਦੇ ਕੱਚੇ ਦਫਤਰੀ ਮੁਲਾਜ਼ਮਾਂ ਅਤੇ ਆਈ ਈ ਆਰ ਟੀ ਅਧਿਆਪਕਾਂ ਦੀ ਕਲਮ ਛੋੜ ਹੜਤਾਲ ਛੇਵੇਂ ਦਿਨ ਵਿਚ ਸ਼ਾਮਿਲ ਹੋ ਗਈ ਹੈ ਅਤੇ ਮੁਲਾਜ਼ਮਾਂ ਨੇ ਬਲਾਕ ਦਫ਼ਤਰ ਤੋਂ ਲੈ ਕੇ ਡੀ ਜੀ ਐਸ ਈ ਦਫਤਰ ਤੱਕ ਸਾਰਾ ਕੰਮ ਕਾਜ ਅੱਜ ਛੇਵੇਂ ਦਿਨ ਵੀ ਠੱਪ ਰੱਖਿਆ । ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੇ 10 ਮਹੀਨੇ ਤੋਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਸਰਕਾਰ ਪ੍ਰਚਾਰ ਕਰ ਰਹੀ ਹੈ ਪਰ ਜੋ ਸੱਚਾਈ ਸਾਹਮਣੇ ਆਈ ਹੈ ਉਹ ਸ਼ਰੇਆਮ ਕੱਚੇ ਮੁਲਾਜ਼ਮਾਂ ਨਾਲ ਸਰਕਾਰ ਵੱਲੋਂ ਕੀਤਾ ਜਾ ਰਿਹਾ ਧੋਖਾ ਹੈ।ਪੰਜਾਬ ਸਰਕਾਰ ਬਿਨਾਂ ਪੇ ਸਕੇਲ, ਸੀ.ਐਸ.ਆਰ ਅਤੇ ਪੈਨਸ਼ਨਰੀ ਲਾਭ ਦਿੱਤੇ ਰੈਗੂਲਰ ਦੇ ਨਾਮ ਤੇ ਪ੍ਰਚਾਰ ਰੈਗੂਲਰ ਕਰਨ ਦਾ ਕਰ ਰਹੀ ਹੈ ਜੋ ਕਿ ਕੌਰਾ ਝੂਠ ਹੈ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ  ਕਲਮ ਛੋੜ ਹੜਤਾਲ ਤੇ ਬੈਠੇ  ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਰਮੇਸ਼ ਕੁਮਾਰ ਲਾਧੂਕਾ, ਬਨਵਾਰੀ ਲਾਲ,ਰਜੀਵ ਪਠਾਨੀਆ, ਕਿਰਨਪਾਲ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਨਾਲ ਗੱਲਬਾਤ ਕਰਨ ਤੋਂ ਭੱਜ ਰਹੀ ਹੈ ,ਅਤੇ ਮੁਲਾਜ਼ਮਾਂ ਨੂੰ ਬਣਦੇ ਹੱਕ ਦੇਣ ਦੀ ਬਜਾਏ ਹੱਕਾਂ ਤੇ ਡਾਕਾ ਮਾਰਿਆ ਜਾ ਰਿਹਾ ਹੈ। ਆਗੂਆ ਨੇ ਕਿਹਾ ਕਿ ਸਰਕਾਰ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਕੇ ਰੱਖ ਦਿੱਤੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਰੋਲਣ ਦੀ ਤਿਆਰੀ ਕਰੀ ਬੈਠੀ ਹੈ।ਆਗੂਆ ਨੇ ਕਿਹਾ ਕਿ ਸਰਕਾਰ ਰੈਗੂਲਰ ਦੀ ਪਾਲਿਸੀ ਜਾਰੀ ਕਰਕੇ ਹੁਣ ਆਪ ਹੀ ਇਸ ਪਾਲਿਸੀ ਤੋਂ ਮੁਕਰ ਰਹੀ ਹੈ। ਆਗੂਆ ਨੇ ਦੱਸਿਆ ਕਿ ਦਫਤਰੀ ਮੁਲਾਜ਼ਮਾਂ ਦੀ ਤਕਰੀਬਨ 5000 ਰੁਪਏ ਮਹੀਨਾ ਤਨਖਾਹ ਕਟੋਤੀ ਕੀਤੀ ਜਾ ਰਹੀ ਹੈ ਜੋ ਕਿ ਬਾਰ ਬਾਰ ਮੰਤਰੀਆ ਵੱਲੋਂ ਵਾਅਦੇ ਕਰਨ ਦੇ ਬਾਵਜੂਦ ਪੂਰੀ ਨਹੀ ਹੋਈ। ਇਸ ਦੇ ਨਾਲ ਹੀ ਮਿਡ ਡੇ ਮੀਲ ਦਫਤਰੀ ਕਰਮਚਾਰੀਆ ਦੀ ਸਾਲ 2019 ਤੋਂ ਤਨਖਾਹ ਵਿਚ ਕੀਤਾ ਜਾਣ ਵਾਲਾ ਵਾਧਾ ਰੋਕਿਆ ਹੋਇਆ ਹੈ। ਆਗੂਆਂ ਨੇ ਦੱਸਿਆ ਕਿ ਜਦੋਂ 7 ਅਕਤੂਬਰ 2022 ਨੂੰ ਪਾਲਿਸੀ ਜਾਰੀ ਹੋਈ ਸੀ ਤਾਂ ਮੁਲਾਜ਼ਮਾਂ ਨੂੰ ਕੁਝ ਖਦਸ਼ੇ ਸੀ । ਜਿਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਪੰਜਾਬ ਭਵਨ ਵਿਖੇ ਕੀਤੀ ਪ੍ਰੈਸ ਕਾਨਫਰੰਸ ਵਿਚ ਸਪੱਸ਼ਟ ਕਿਹਾ ਸੀ ਕਿ ਰੈਗੂਲਰ ਮੁਲਾਜ਼ਮਾਂ ਵਾਂਗ ਇਹਨਾਂ ਕੱਚੇ ਮੁਲਾਜ਼ਮਾਂ ਨੂੰ ਵੀ ਰੈਗੂਲਰ ਹੋਣ ਤੇ ਪੇ ਸਕੇਲ ਭੱਤੇ ਸੀ.ਐਸ.ਆਰ ਰੂਲ ਅਤੇ ਪੈਨਸ਼ਨਰੀ ਲਾਭ ਮਿਲਣਗੇ ਪਰ 9 ਮਹੀਨਿਆ ਬਾਅਦ ਜੋ ਸੱਚਾਈ ਸਾਹਮਣੇ ਆਈ ਹੈ ਉਹ ਹਰ ਇਕ ਕੱਚੇ ਮੁਲਾਜ਼ਮ ਦੇ ਹੋਸ਼ ਉਡਾਉਣ ਵਾਲੀ ਹੈ।ਆਗੂਆਂ ਨੇ ਕਿਹਾ ਕਿ ਬਿਨ੍ਹਾਂ ਪੇ ਸਕੇਲ ਤੋਂ ਮੁਲਾਜ਼ਮ ਕਿਵੇਂ ਰੈਗੂਲਰ ਹੋਣਗੇ।ਆਗੂਆ ਨੇ ਕਿਹਾ ਕਿ ਸਰਕਾਰ ਵੱਲੋਂ ਪ੍ਰਚਾਰ ਐਨਾ ਕੀਤਾ ਜਾ ਰਿਹਾ ਕਿ ਜਿਵੇਂ ਕੱਚੇ ਮੁਲਾਜ਼ਮਾਂ ਨੂੰ ਪਤਾ ਨਹੀ ਕਿੰਨਾ ਵੱਡਾ ਤੋਹਫਾ ਦੇ ਦਿੱਤਾ ਹੋਵੇ। ਆਗੂਆਂ ਨੇ ਕਿਹਾ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀਡੀੳ ਸ਼ੰਦੇਸ਼ ਰਾਹੀ ਦੱਸਿਆ ਕਿ ਕੁਝ ਕਰਮਚਾਰੀਆ ਦੀਆ ਤਨਖਾਹਾਂ ਵਿਚ ਵਾਧਾ ਕੀਤਾ ਜਾ ਰਿਹਾ  ਹੈ। ਪਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਸੰਦੇਸ਼ ਵਿਚ ਦਫਤਰੀ ਕਰਮਚਾਰੀਆ ਦਾ ਕੋਈ ਜ਼ਿਕਰ ਨਹੀ ਕੀਤਾ ਗਿਆ । ਆਗੂਆ ਨੇ ਕਿਹਾ ਕਿ ਸਰਕਾਰ ਨੇ ਕੱਚੇ ਮੁਲਾਜ਼ਮਾਂ ਨਾਲ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਜਿਸ ਤੋਂ ਸਰਕਾਰ ਹੁਣ ਭੱਜ ਰਹੀ ਹੈ । ਉਹਨਾਂ ਕਿਹਾ ਕਿ 1 ਅਪ੍ਰੈਲ 2018 ਨੂੰ ਸਰਵ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ ਅਧਿਆਪਕਾਂ ਨੂੰ ਸਾਰੇ ਲਾਭ ਦੇ ਕੇ ਰੈਗੂਲਰ ਕਰ ਦਿੱਤਾ ਗਿਆ ਸੀ। ਪ੍ਰੰਤੂ ਉਸ ਸਮੇਂ ਵੀ ਦਫਤਰੀ ਕਰਮਚਾਰੀਆ ਨਾਲ ਵਿਤਕਰਾ ਕੀਤਾ ਗਿਆ ਅਤੇ ਹੁਣ ਇਸ ਸਰਕਾਰ ਵੱਲੋਂ ਵੀ ਰੈਗੂਲਰ ਦੇ ਨਾਮ ਤੇ ਸਿਰਫ ਅਖਬਾਰੀ ਪ੍ਰਚਾਰ ਕਰਕੇ ਬੁੱਤਾ ਸਾਰਿਆ ਜਾ ਰਿਹਾ ਹੈ ਜਿਸ ਕਰਕੇ ਮੁਲਾਜ਼ਮ ਹੜਤਾਲ ਕਰਨ ਨੂੰ ਮਜ਼ਬੂਰ ਹੋਏ ਹਨ। ਇਸ ਤੋਂ ਇਲਾਵਾ ਇਸ ਕਲਮ ਛੋੜ ਹੜਤਾਲ ਨੂੰ  ਆਪਣਾ ਪੂਰਨ ਸਮਰਥਨ ਦਿੰਦੇ ਹੋਏ ਗੋਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਣ, ਅਸ਼ਵਨੀ ਕੁਮਾਰ,
ਈ ਟੀ ਟੀ ਅਧਿਆਪਕ  ਯੂਨੀਅਨ ਤੋਂ ਰਣਜੀਤ ਸਿੰਘ, ਆਦਿ ਨੇ ਕਿਹਾ ਕਿ ਅਸੀਂ ਇਹਨਾਂ ਮੁਲਾਜ਼ਮਾਂ ਦੇ ਪੱਕੇ ਹੋਣ ਤੱਕ ਚੱਲ ਰਹੇ ਇਸ ਸਘੰਰਸ਼ ਵਿੱਚ ਪੂਰਨ ਸਾਥ ਦੇਵਾਂਗੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleIndia saw more than one lakh Schengen visa rejections in 2022
Next articleਅਰਦਾਸ