ਸ਼ਿਮਲਾ (ਸਮਾਜ ਵੀਕਲੀ) : ਲੋਕਾਂ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕਿਹਾ ਕਿ ਹਰ ਇੱਕ ਵੋਟ ਹਿਮਾਚਲ ਨੂੰ ਖੁਸ਼ਹਾਲ ਬਣਾਵੇਗੀ। ਸ੍ਰੀ ਠਾਕੁਰ ਨੇ ਟਵੀਟ ਕੀਤਾ, ‘ਪਿਆਰੇ ਰਾਜ ਵਾਸੀਓ, ਅੱਜ ਵੋਟਿੰਗ ਦਾ ਦਿਨ ਹੈ। ਹਿਮਾਚਲ ਪ੍ਰਦੇਸ਼ ਦੇ ਸਾਰੇ ਵੋਟਰਾਂ ਨੂੰ ਮੇਰੀ ਨਿਮਰਤਾ ਸਹਿਤ ਬੇਨਤੀ ਹੈ ਕਿ ਲੋਕਤੰਤਰ ਦੇ ਇਸ ਮਹਾਨ ਤਿਉਹਾਰ ਵਿੱਚ ਪੂਰੇ ਉਤਸ਼ਾਹ ਨਾਲ ਭਾਗ ਲੈਣ। ਵੱਡੀ ਗਿਣਤੀ ਵਿੱਚ ਵੋਟ ਪਾਓ, ਤੁਹਾਡੀ ਇੱਕ ਵੋਟ ਇੱਕ ਖੁਸ਼ਹਾਲ ਹਿਮਾਚਲ ਦਾ ਨਿਰਮਾਣ ਕਰੇਗੀ।’
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly