ਪਿੰਡ ਬਿਹਾਰੀਪੁਰ ਦੇ ਲੋਕਾਂ ਨੂੰ ਖੋਜੇਵਾਲ ਨੇ ਅਕਾਲੀ ਦਲ ਦੇ 13 ਨੁਕਾਤੀ ਪ੍ਰੋਗਰਾਮ ਤੋਂ ਕਰਵਾਇਆ ਜਾਣੂ

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ-ਖੋਜੇਵਾਲ

ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਪਿੰਡ ਬਿਹਾਰੀਪੁਰ ਵਿਖੇ ਸਰਦਾਰ ਜਰਨੈਲ ਸਿੰਘ ਦੇ ਘਰ ਹੋਈ ਮੀਟਿੰਗ ਵਿੱਚ ਰਣਜੀਤ ਸਿੰਘ ਖੋਜੇਵਾਲ ਨੂੰ ਸ੍ਰੋਮਣੀ ਅਕਾਲੀ ਦਲ ਦੇ ਪੀ ਏ ਸੀ ਮੈਂਬਰ ਬਣਨ ਸਨਮਾਨਿਤ ਕੀਤਾ ਗਿਆ । ਇਸ ਦੌਰਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੇ ਐਲਾਨ ਮੁਤਾਬਿਕ ਗਠਜੋੜ ਦੀ ਸਰਕਾਰ ਬਣਨ ਤੇ ਕਿਸਾਨ ਵਿਰੋਧੀ ਤਿੰਨੇ ਬਿੱਲ ਰੱਦ ਕਰਨ, ਕਿਸਾਨਾਂ ਨੂੰ ਡੀਜ਼ਲ 10 ਰੁਪਏ ਸਸਤਾ ਦੇਣਾ,400 ਯੂਨਿਟ ਬਿਜਲੀ ਮੁਆਫ ਕਰਨਾ, ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ, ਉਦਯੋਗਾਂ ਨੂੰ ਸਸਤੀ ਬਿਜਲੀ ਦੇਣ, ਵਪਾਰੀਆਂ, ਦੁਕਾਨਦਾਰਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਪਹਿਲ ਦੇ ਆਧਾਰ ਤੇ ਹੱਲ ਹੋਣ ਨਾਲ ਪੰਜਾਬ ਫਿਰ ਬੁਲੰਦੀਆਂ ਦੇ ਰਾਹ ਤੁਰੇਗਾ।

ਉਨ੍ਹਾਂ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ ਜਿਸ ਨੇ ਸਾਫ ਸੁਥਰਾ ਸ਼ਾਸਨ ਦਿੰਦਿਆਂ ਪੰਜਾਬੀਆਂ ਨਾਲ਼ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ 13 ਨੁਕਾਤੀ ਏਜੰਡਾ ਆਉਣ ਨਾਲ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਵੱਧ ਗਿਆ ਹੈ ਅਤੇ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਅੰਦਰ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ। ਇਸ ਮੌਕੇ ਤੇ ਸ ਦਲਵਿੰਦਰ ਸਿੰਘ ਸਿੱਧੂ ਸ ਦਲਜੀਤ ਸਿੰਘ ਬਸਰਾ ,ਮੋਹਣ ਸਿੰਘ , ਬਲਬੀਰ ਸਿੰਘ ,ਪਰਮਜੀਤ ਸਿੰਘ ਕੇਵਲ ਸਿਘ,ਕੁਲਦੀਪ ਸਿੰਘ , ਸੰਤੋਖ ਸਿੰਘ ਹਰਜਿੰਦਰ ਸਿੰਘ ਇੰਦਰਜੀਤ ਸਿੰਘ ਅਵਤਾਰ ਸਿੰਘ ਅਤੇ ਪਿੰਡ ਦੇ ਨੋਜਵਾਨ ਅਤੇ ਪਤਵੰਤੇ ਹਾਜ਼ਰ ਸਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੌਣ ਬਣੇਗਾ ਪਟਵਾਰੀ ?
Next articleਦੁੱਖੜੇ