ਲੁਧਿਆਣਾ (ਸਮਾਜ ਵੀਕਲੀ): ਇਥੇ ਰਵੀਦਾਸ ਆਡੀਟੋਰੀਅਮ ਤੇ ਹੋਰਨਾਂ ਵਿਕਾਸ ਪ੍ਰਾਜੈਕਟਾਂ ਦੇ ਨੀਂਹ-ਪੱਥਰ ਰੱਖਣ ਮਗਰੋਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਰੇਤ ਮਾਫੀਆ, ਬੇਅਦਬੀ ਕਾਂਡ, ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਤੇ ਸਿੰਜਾਈ ਘਪਲਿਆਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਨੂੰ ਕਾਨੂੰਨ ਮੁਤਾਬਕ ਸਜ਼ਾ ਦਿਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਅਪਰਾਧਕ ਗਤੀਵਿਧੀਆਂ ਵਿੱਚ ਸ਼ਾਮਲ ਸਿਆਸੀ ਆਗੂਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ ਤੇ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਇਨ੍ਹਾਂ ਲੋਕਾਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਜਾਵੇ। ਆਮ ਆਦਮੀ ਪਾਰਟੀ ਉੱਤੇ ਸ਼ਬਦੀ ਹਮਲੇ ਕਰਦਿਆਂ ਸ੍ਰੀ ਚੰਨੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਸੂਬੇ ਵਿੱਚ ਸੱਤਾ ਹਥਿਆਉਣ ਦੀ ਯੋਜਨਾ ਬਣਾ ਰਿਹਾ ਤੇ ਪੰਜਾਬ ਵਾਸੀਆਂ ਨੂੰ ਇਸ ਬਾਰੇ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੈਂ ਖੁਸ਼ਕਿਸਮਤ ਹਾਂ ਕਿ ਕਾਂਗਰਸ ਹਾਈ ਕਮਾਂਡ ਨੂੰ ਮੈਨੂੰ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly