ਸੰਗਰੂਰ, (ਸਮਾਜ ਵੀਕਲੀ) ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਦਾ ਵਿਸ਼ੇਸ਼ ਸਮਾਗਮ ਮਿਤੀ 23 ਮਾਰਚ ਦਿਨ ਐਤਵਾਰ ਨੂੰ ਡਾ: ਇਕਬਾਲ ਸਿੰਘ ਸਕਰੌਦੀ ਦੀ ਪ੍ਰਧਾਨਗੀ ਵਿੱਚ ਲੇਖਕ ਭਵਨ ਸੰਗਰੂਰ ਵਿਖੇ ਹੋਇਆ। ਇਸ ਸਮਾਗਮ ਵਿੱਚ ਉੱਘੀ ਸਾਹਿਤਕਾਰਾ ਸੁਖਵਿੰਦਰ ਕੌਰ ਸਿੱਧੂ (ਕੈਨੇਡਾ) ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਾਹਿਤਕਾਰਾ ਸੁਖਵਿੰਦਰ ਕੌਰ ਸਿੱਧੂ ਨੇ ਸਾਹਿਤ ਬਾਰੇ ਚਰਚਾ ਕਰਦਿਆਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਦਿਮਾਗੀ ਤੌਰ ‘ਤੇ ਅਪਾਹਿਜ਼ ਨਹੀਂ ਹੋਣਾ ਚਾਹੀਦਾ। ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਬੋਲਦਿਆਂ ਡਾ: ਇਕਬਾਲ ਸਿੰਘ ਸਕਰੌਦੀ ਨੇ ਕਿਹਾ ਕਿ ਬੱਚਿਆ ਤੋਂ ਪਹਿਲਾ ਉਨ੍ਹਾਂ ਦੇ ਮਾਪਿਆਂ ਨੂੰ ਆਪਣੇ ਕੰਮ ਪ੍ਰਤੀ ਇਮਾਨਦਾਰ ਹੋਣਾ ਚਾਹੀਦਾ ਹੈ। ਸਮਾਗਮ ਦੇ ਆਰੰਭ ਵਿੱਚ ਉੱਘੇ ਚਿੰਤਕ ਸੁਖਵਿੰਦਰ ਸਿੰਘ ਫੁੱਲ ਨੇ ਕਵਿਤਾ ਦੇ ਮਿਆਰ ਨੂੰ ਉੱਚਾ ਚੁੱਕਣ ਸਬੰਧੀ ਖ਼ੂਬਸੂਰਤ ਵਿਚਾਰ ਪ੍ਰਗਟਾਏ। ਇਸ ਉਪਰੰਤ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਕਵੀ ਦਰਬਾਰ ਹੋਇਆ। ਸਭਾ ਦੇ ਪ੍ਰੈੱਸ ਸਕੱਤਰ ਪਵਨ ਕੁਮਾਰ ਹੋਸ਼ੀ ਨੇ ਦੱਸਿਆ ਕਿ ਇਸ ਇੱਕਤਰਤਾ ਵਿੱਚ ਕਰਮ ਸਿੰਘ ਜ਼ਖ਼ਮੀ, ਸੁਖਵਿੰਦਰ ਸਿੰਘ ਫੁੱਲ, ਰਾਜ ਕੁਮਾਰ ਅਰੋੜਾ, ਸੁਖਵਿੰਦਰ ਸਿੰਘ ਲੋਟੇ, ਰਾਜ ਕੁਮਾਰ ਅਰੋੜਾ, ਕਰਮਜੀਤ ਸਿੰਘ ਸਿੱਧੂ ਕੈਨੇਡਾ, ਸੁਖਵਿੰਦਰ ਕੌਰ ਸਿੱਧੂ ਕੈਨੇਡਾ, ਡਾ: ਇਕਬਾਲ ਸਿੰਘ ਸਕਰੌਦੀ, ਬਹਾਦਰ ਸਿੰਘ ਧੌਲਾ, ਪਵਨ ਕੁਮਾਰ ਹੋਸ਼ੀ, ਗੁਰੀ ਚੰਦੜ, ਕੁਲਵਿੰਦਰ ਸਿੰਘ, ਕਪਿਲ ਬੈਲੇ, ਰਜਿੰਦਰ ਸਿੰਘ ਰਾਜਨ, ਸੁਰਿੰਦਰਪਾਲ ਸਿੰਘ ਸਿਦਕੀ, ਬਲਜਿੰਦਰ ਈਲਵਾਲ, ਕ੍ਰਿਸ਼ਨ ਗੋਪਾਲ, ਸ਼ਿਵ ਕੁਮਾਰ ਅੰਬਾਲਵੀ, ਭੁਪਿੰਦਰ ਨਾਗਪਾਲ, ਸਰਬਜੀਤ ਸੰਗਰੂਰਵੀ, ਦੇਸ਼ ਭੂਸ਼ਣ, ਸੁਰਜੀਤ ਸਿੰਘ ਮੌਜੀ ਅਤੇ ਗੁਰੂ ਗੋਬਿੰਦ ਸਿੰਘ ਨਗਰ ਸੰਗਰੂਰ ਦੇ ਪਤਵੰਤੇ ਸੱਜਣਾਂ ਨੇ ਹਿੱਸਾ ਲਿਆ। ਅੰਤ ਵਿੱਚ ਸਭਾ ਦੇ ਪ੍ਰਧਾਨ ਕਰਮ ਸਿੰਘ ਜ਼ਖ਼ਮੀ ਨੇ ਮਾਲਵਾ ਲਿਖਾਰੀ ਸਭਾ ਦੇ ਇਤਿਹਾਸ ਬਾਰੇ ਚਰਚਾ ਕਰਦਿਆਂ ਸਾਰੇ ਸਾਹਿਤਕਾਰਾਂ ਤੇ ਸਰੋਤਿਆਂ ਲਈ ਧੰਨਵਾਦੀ ਸ਼ਬਦ ਕਹੇ ਅਤੇ ਮੰਚ ਸੰਚਾਲਨ ਦੀ ਭੂਮਿਕਾ ਰਜਿੰਦਰ ਸਿੰਘ ਰਾਜਨ ਨੇ ਬਾਖ਼ੂਬੀ ਨਿਭਾਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj