ਕਪੂਰਥਲਾ, (ਕੌੜਾ)– ਗੁਰੂਦੁਆਰਾ ਸ਼੍ਰੀ ਗੁਰੂ ਰਵਿਦਾਸ ਸੇਵਕ ਸਭਾ ਰਜਿ. ਰੇਲ ਕੋਚ ਫੈਕਟਰੀ, ਕਪੂਰਥਲਾ ਦੇ ਜਨਰਲ ਸਕੱਤਰ ਝਲਮਣ ਸਿੰਘ, ਕੈਸ਼ੀਅਰ ਰੂਪ ਲਾਲ, ਸਾਬਕਾ ਪ੍ਰਧਾਨ ਅਮਰਜੀਤ ਸਿੰਘ ਮੱਲ ਅਤੇ ਸਾਬਕਾ ਪ੍ਰਧਾਨ ਕ੍ਰਿਸ਼ਨ ਸਿੰਘ ਦੀ ਅਗਵਾਈ ਹੇਠ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਇਤਿਹਾਸਕ ਚਰਨ ਛੋਹ ਪ੍ਰਾਪਤ ਧਰਤੀ ਸ਼੍ਰੀ ਖੁਰਾਲਗੜ੍ਹ ਸਾਹਿਬ ਅਤੇ ਖਾਲਸਾ ਪੰਥ ਸਾਜਨਾ ਦੇ ਪਵਿੱਤਰ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਲਈ ਆਰ.ਸੀ.ਐਫ ਤੋਂ ਦੋ ਬੱਸਾਂ ਯਾਤਰਾ ਲਈ ਸੰਗਤਾਂ ਨੂੰ ਲਿਜਾਇਆ ਗਿਆ। ਇਸ ਮੌਕੇ ਤੇ ਜਨਰਲ ਸਕੱਤਰ ਝਲਮਣ ਸਿੰਘ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸੰਗਤਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸੰਗਤਾਂ ਨੂੰ ਦਰਸ਼ਨ ਕਰਨ ਲਈ ਲਿਜਾਇਆ ਜਾਂਦਾ ਹੈ ਅਤੇ ਭਵਿੱਖ ਵਿੱਚ ਵੀ ਇਹ ਯਾਤਰਾ ਜਾਰੀ ਰੱਖੀ ਜਾਵੇਗੀ।
ਇਸ ਮੌਕੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਮੱਲ ਅਤੇ ਸਾਬਕਾ ਪ੍ਰਧਾਨ ਕ੍ਰਿਸ਼ਨ ਸਿੰਘ ਅਤੇ ਸਾਬਕਾ ਜਨਰਲ ਸਕੱਤਰ ਮਨਜੀਤ ਸਿੰਘ ਕੈਲਪੁਰੀਆ ਨੇ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਧਾਰਮਿਕ ਸਥਾਨਾਂ ਦੀ ਸਾਡੇ ਜੀਵਨ ਵਿੱਚ ਬਹੁਤ ਮਹੱਤਵ ਹੈ, ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਮਾਰਗ ਦਰਸ਼ਕ ਦਾ ਕੰਮ ਕਰ ਸਕਦੇ ਹਾਂ। ਜਿਹੜੇ ਲੋਕ ਆਪਣੇ ਇਤਿਹਾਸ ਨੂੰ ਨਹੀਂ ਜਾਣਦੇ ਉਹ ਭਵਿੱਖ ਦਾ ਨਿਰਮਾਣ ਨਹੀਂ ਕਰ ਸਕਦੇ।
ਇਸ ਯਾਤਰਾ ਦਾ ਸ੍ਰੀਮਾਨ 108 ਸੰਤ ਮਹਿੰਦਰ ਪਾਲ ਜੀ ਪੰਡਵਾ ਚੇਅਰਮੈਨ ਸਾਧੂ ਸੰਪਰਦਾਇ ਸੋਸਾਇਟੀ ਪੰਜਾਬ ਵੱਲੋਂ ਸਵਾਗਤ ਕੀਤਾ ਗਿਆ ਅਤੇ ਸੰਗਤ ਨੂੰ ਲੰਗਰ ਵਰਤਾਇਆ ਗਿਆ। ਉਨ੍ਹਾਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਗੁਰੂ ਮਹਾਰਾਜ ਦੇ ਇਤਿਹਾਸ ਨਾਲ ਜੋੜਿਆ ਅਤੇ ਉਨ੍ਹਾਂ ਦੀ ਸਫ਼ਲ ਯਾਤਰਾ ਦੀ ਕਾਮਨਾ ਕੀਤੀ। ਯਾਤਰਾ ਦੇ ਪ੍ਰਬੰਧਕਾਂ ਨੂੰ ਡੇਰੇ ਦੀ ਤਰਫੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਆਯੁਰਵੈਦਿਕ ਪ੍ਰੈਕਟੀਸ਼ਨਰ ਵੈਲਫੇਅਰ ਸੁਸਾਇਟੀ ਗੜ੍ਹਸ਼ੰਕਰ ਦੇ ਪ੍ਰਧਾਨ ਡਾ. ਹਰਭਜ ਮਹਿਮੀ, ਚੇਅਰਮੈਨ ਡਾ. ਜੋਗਿੰਦਰ ਸਿੰਘ ਅਤੇ ਜਨਰਲ ਸਕੱਤਰ ਡਾ. ਹਰਭਜਨ ਸਿੰਘ ਨੇ ਸੰਗਤ ਨੂੰ ਜੀ ਆਇਆਂ ਕਿਹਾ ਅਤੇ ਯਾਤਰਾ ਤੇ ਜਾਣ ਵਾਲਿਆਂ ਲਈ ਚਾਹ-ਪਕੌੜਿਆਂ ਦੇ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ | ਸਮਾਜ ਸੇਵੀ ਡਾ. ਜਨਕ ਰਾਜ ਭੁਲਾਣਾ ਨੇ ਸੰਗਤ ਨੂੰ ਕੋਲਡ ਡਰਿੰਕ ਦੀ ਸੇਵਾ ਕੀਤੀ।
ਯਾਤਰਾ ਨੂੰ ਸਫਲ ਬਣਾਉਣ ਲਈ ਸਹਾਇਕ ਸਕੱਤਰ ਤ੍ਰਿਲੋਚਨ ਸਿੰਘ, ਸਹਾਇਕ ਕੈਸ਼ੀਅਰ ਰਣਜੀਤ ਸਿੰਘ ਖਾਲਸਾ, ਸਾਬਕਾ ਕੈਸ਼ੀਅਰ ਕੁਲਵਿੰਦਰ ਸਿੰਘ ਸਿਵੀਆ, ਸਤਪਾਲ, ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਸੁਸਾਇਟੀ ਦੇ ਜਨਰਲ ਸਕੱਤਰ ਧਰਮ ਪਾਲ ਪੈਂਥਰ, ਕਸ਼ਮੀਰ ਸਿੰਘ, ਆਡੀਟਰ ਰਾਮਸ਼ਰਨ, ਪ੍ਰਨੀਸ਼ ਕੁਮਾਰ, ਸਤਪਾਲ, ਜੱਸੀ ਭਿੰਡਰ, ਕਰਨੈਲ ਸਿੰਘ, ਲਾਜਪਤ ਰਾਏ ਅਤੇ ਹਰਚਰਨ ਸਿੰਘ ਆਦਿ ਨੇ ਅਹਿਮ ਭੂਮਿਕਾ ਨਿਭਾਈ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly