ਮਾਨ ਸਾਹਿਬ ਲੋਕਾਂ ਨੂੰ 24 ਘੰਟੇ ਬਿਜਲੀ ਦੀ ਲੋੜ ਹੈ ਪਰ ਸਟੇਜਾਂ ਤੇ ਚੁਟਕਲੇ ਸੁਣਾਕੇ ਹਸਾਉਣ ਨਾਲ ਲੋਕਾਂ ਦਾ ਢਿੱਡ ਨਹੀਂ ਭਰਨਾ ਲੋਕਾਂ ਨੂੰ ਬਿਜਲੀ ਚਾਹੀਦੀ ਹੈ:ਪ੍ਰਧਾਨ ਸੁਰਿੰਦਰ ਸ਼ਿੰਦਾ ਰੈਲਮਾਜਰਾ
ਨਵਾਂਸ਼ਹਿਰ /ਕਾਠਗੜ੍ਹ , (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਪਿੰਡਾਂ ਅੰਦਰ ਲਗਾਤਾਰ ਰੋਜ਼ਾਨਾ ਲੱਗ ਰਹੇ ਬਿਜਲੀ ਦੇ ਲੰਬੇ-ਲੰਬੇ ਕੱਟਾਂ ਨੇ ਪਿੰਡਾਂ ਦੇ ਵਿੱਚ ਗਰਮੀਆਂ ਦਾ ਮੌਸਮ ਸ਼ੁਰੂ ਹੋਣ ‘ਤੇ ਬੁਰਾ ਹਾਲ ਕੀਤਾ ਹੋਇਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਪ੍ਰਧਾਨ ਸੁਰਿੰਦਰ ਸ਼ਿੰਦਾ ਰੈਲਮਾਜਰਾ ਕਾਠਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਬਿਜਲੀ ਸਪਲਾਈ ਮੁਫ਼ਤ ਦੇਣ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਪੂਰੀ ਬਿਜਲੀ ਦੀ ਸਹੂਲਤ ਮੁਹੱਈਆ ਨਾ ਹੋਣ ਨਾਲ ਪਿੰਡਾਂ ਦੇ ਲੋਕਾਂ ਛੋਟੇ ਬੱਚਿਆਂ ਅਤੇ ਕਿਸਾਨਾਂ ਨੂੰ ਬਹੁਤ ਹੀ ਭਾਰੀ ਮੁਸ਼ਕਿਲਾਂ ਸਾਹਮਣਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਧਾਨ ਸ਼ਿੰਦਾ ਨੇ ਕਿਹਾ ਕਿ ਗਰਮੀ ਦੇ ਮੌਸਮ ਵਿਚ ਫ਼ਸਲਾਂ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਬਿਜਲੀ ਦੀ ਜ਼ਰੂਰਤ ਹੁੰਦੀ ਹੈ ਪ੍ਰੰਤੂ ਨਾ-ਮਾਤਰ ਹੀ ਮਿਲ ਰਹੀ ਹੈ । ਬਿਜਲੀ ਸਪਲਾਈ ਦੀ ਦੇ ਵੱਡੇ ਵੱਡੇ ਕੱਟਾਂ ਕਾਰਨ ਮੱਕੀ, ਹਰੇ ਚਾਰੇ ਅਤੇ ਸ਼ਬਜੀਆ ਲਗਾਉਣ ਦੀ ਬਿਜਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਹੀ ਹੈ। ਪ੍ਰਧਾਨ ਸ਼ਿੰਦਾ ਨੇ ਕਿਹਾ ਕੰਢੀ ਖੇਤਰ ਦੇ ਵਿੱਚ ਹਰ ਰੋਜ਼ ਲਗਾਤਾਰ ਬਿਜਲੀ ਦੇ ਸਵੇਰੇ ਸ਼ਾਮ ਕੱਟ ਲੱਗ ਰਹੇ ਹਨ, ਜਿਸ ਦੇ ਕਾਰਨ ਕਿਸਾਨ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਰਿਹਾ ਹੈ। ਪ੍ਰਧਾਨ ਸ਼ਿੰਦਾ ਨੇ ਕਿਹਾ ਕਿ ਅਗਰ ਸਰਕਾਰ ਵਲੋਂ ਬਿਜਲੀ ਸਪਲਾਈ ਦਾ ਕੋਈ ਪੁੱਖਤਾ ਹੱਲ ਨਾ ਕੀਤਾ ਗਿਆ ਤਾਂ ਉਹ ਮਜ਼ਬੂਰਨ ਹਲਕੇ ਦੇ ਲੋਕਾਂ ਨੂੰ ਨਾਲ ਲੈ ਕੇ ਸੜਕਾਂ ‘ਤੇ ਸਰਕਾਰ ਤੇ ਬਿਜਲੀ ਵਿਭਾਗ ਦੇ ਖ਼ਿਲਾਫ਼ ਰੋਸ ਮੁਜ਼ਾਹਰੇ ਤੋਂ ਗੁਰੇਜ਼ ਨਹੀ ਕਰਨਗੇ ਜਿਸ ਦੀ ਜਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੋਗੀ । ਪ੍ਰਧਾਨ ਸ਼ਿੰਦਾ ਨੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਸਟੇਜਾਂ ਤੇ ਚੁਟਕਲੇ ਸੁਣਾ ਕੇ ਗੱਲ ਨਹੀਂ ਬਣਣੀ ਲੋਕਾਂ ਨੂੰ ਬਿਜਲੀ ਦੀ ਲੋੜ ਹੈ ਅਤੇ ਜੋ ਕਿ ਪੰਜਾਬ ਲੋਕਾਂ ਦੇ ਨਾਲ 24 ਘੰਟੇ ਮੁਫ਼ਤ ਬਿਜਲੀ ਸਪਲਾਈ ਦਾ ਚੋਣਾਂ ਦੇ ਦੌਰਾਨ ਵਾਅਦਾ ਕੀਤਾ ਉਸ ਨੂੰ ਬਿਜਲੀ ਦੇ ਕੱਟ ਲੱਗਾ ਕੇ ਨਾ ਪੂਰਾ ਕੀਤਾ ਜਾਵੇ ਨਹੀ ਤਾਂ ਆਉਣ ਵਾਲੀਆਂ 2027 ਦੀਆਂ ਚੋਣਾਂ ਦੌਰਾਨ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਨੂੰ ਚਲਦਾ ਕਰ ਦੇਣਗੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



