ਪੱਛਮੀ ਚੰਪਾਰਨ— ਬਿਹਾਰ ਦੇ ਪੱਛਮੀ ਚੰਪਾਰਨ ਜ਼ਿਲੇ ਦੇ ਚੌਤਰਵਾ ਥਾਣਾ ਖੇਤਰ ਦੇ ਕੋਲਹੁਆ ਪਿੰਡ ‘ਚ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਮਾਮੂਲੀ ਗੱਲ ਨੂੰ ਲੈ ਕੇ ਪਤਨੀ ਨੇ ਆਪਣੇ ਪਤੀ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪਤਨੀ ਨੇ ਆਪਣੇ ਪਤੀ ਨੂੰ ਚਿਕਨ ਖੁਆਇਆ ਸੀ, ਜਿਸ ‘ਚ ਨਮਕ ਘੱਟ ਸੀ। ਇਸ ਗੱਲ ਨੂੰ ਲੈ ਕੇ ਦੋਵਾਂ ‘ਚ ਝਗੜਾ ਹੋ ਗਿਆ ਅਤੇ ਆਖਰਕਾਰ ਪਤਨੀ ਨੇ ਗੁੱਸੇ ‘ਚ ਆ ਕੇ ਪਤੀ ਨੂੰ ਇੰਨਾ ਕੁੱਟਿਆ ਕਿ ਉਸ ਦੀ ਮੌਤ ਹੋ ਗਈ, ਮ੍ਰਿਤਕ ਦੀ ਪਛਾਣ 35 ਸਾਲਾ ਸ਼ਮਸ਼ੇਰ ਆਲਮ ਉਰਫ ਲਾਲੂ ਵਜੋਂ ਹੋਈ ਹੈ। ਪੁਲਸ ਨੇ ਇਸ ਮਾਮਲੇ ‘ਚ ਸ਼ਮਸ਼ੇਰ ਦੀ ਪਤਨੀ ਸ਼ਹਿਨਾਜ਼ ਬੇਗਮ ਅਤੇ ਉਸ ਦੀ ਨਾਬਾਲਗ ਭੈਣ ਨੂੰ ਗ੍ਰਿਫਤਾਰ ਕੀਤਾ ਹੈ। ਸ਼ਨੀਵਾਰ ਨੂੰ ਚਿਕਨ ‘ਚ ਨਮਕ ਦੀ ਕਮੀ ਨੂੰ ਲੈ ਕੇ ਦੋਵਾਂ ‘ਚ ਝਗੜਾ ਹੋ ਗਿਆ। ਗੱਲ ਇੰਨੀ ਵੱਧ ਗਈ ਕਿ ਦੋਵਾਂ ਵਿਚਾਲੇ ਲੜਾਈ ਸ਼ੁਰੂ ਹੋ ਗਈ। ਇਸ ਦੌਰਾਨ ਸ਼ਹਿਨਾਜ਼ ਬੇਗਮ ਨੇ ਗੁੱਸੇ ‘ਚ ਆ ਕੇ ਲੋਹੇ ਦੀ ਰਾਡ ਅਤੇ ਡੰਡਾ ਚੁੱਕ ਲਿਆ ਅਤੇ ਪਤੀ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ। ਇਸ ਵਿਚ ਉਸ ਦੀ ਨਾਬਾਲਗ ਭੈਣ ਨੇ ਵੀ ਮਦਦ ਕੀਤੀ ਸੀ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly