ਨਵੀਂ ਦਿੱਲੀ, (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੇਂਦਰੀ ਮੰਤਰੀਆਂ ਨੂੰ ਕਿਹਾ ਹੈ ਕਿ ਉਹ 19 ਜੁਲਾਈ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਮੌਨਸੂਨ ਸੈਸ਼ਨ ਲਈ ਪੂਰੀ ਤਿਆਰੀ ਕਰਕੇ ਆਉਣ। ਸੂਤਰਾਂ ਨੇ ਦੱਸਿਆ ਕਿ ਮੰਤਰੀਆਂ ਦੀ ਨਵੀਨਤਮ ਕੇਂਦਰੀ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਆਪਣਾ ਹੋਮਵਰਕ ਪੂਰਾ ਕਰਨ ਅਤੇ ਸੈਸ਼ਨ ਦੌਰਾਨ ਸਰਕਾਰ ਦੇ ਨਜ਼ਰੀਏ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੱਖਣ। ਸਰਕਾਰ ਇਸ ਸੈਸ਼ਨ ਦੌਰਾਨ ਸੰਸਦ ਵਿੱਚ 17 ਨਵੇਂ ਬਿੱਲ ਲਿਆ ਰਹੀ ਹੈ। ਇਨ੍ਹਾਂ ਤੋਂ ਇਲਾਵਾ ਛੇ ਹੋਰ ਬਿੱਲ ਵਿਚਾਰ-ਅਧੀਨ ਹਨ। ਮੀਟਿੰਗ ਦੌਰਾਨ ਸੰਸਦੀ ਪ੍ਰਕਿਰਿਆਵਾਂ ਅਤੇ ਨਿਯਮਾਂ ਬਾਰੇ ਪੇਸ਼ਕਾਰੀ ਕੀਤੀ ਗਈ ਅਤੇ ਪ੍ਰਧਾਨ ਮੰਤਰੀ ਨੇ ਸਾਰੇ ਮੰਤਰੀਆਂ ਨੂੰ ਕਿਹਾ ਕਿ ਉਹ ਇਨ੍ਹਾਂ ਪ੍ਰਕਿਰਿਆਵਾਂ ਵਿੱਚੋਂ ਲੰਘਣ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly