ਗੰਦੇ ਪਾਣੀ ਦੀ ਨਿਕਾਸੀ ਦਾ ਮਸਲਾ ਹੱਲ ਹੋਣ ਕਾਰਨ ਨਗਰ ਕੌਂਸਲ ਦਫਤਰ ਅੱਗੇ ਲੱਗਣ ਵਾਲਾ ਧਰਨਾ ਰੱਦ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਮੁਹੱਲਾ ਗੁਰੂ ਤੇਗਬਹਾਦਰ ਨਗਰ ਨਵਾਂਸ਼ਹਿਰ ਦੀ ਕਾਮਰੇਡ ਵਾਲੀ ਗਲੀ ਵਿੱਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਹੋ ਜਾਣ ਕਾਰਨ ਮੁਹੱਲਾ ਵਾਸੀਆਂ ਨੇ ਨਗਰ ਕੌਂਸਲ ਨਵਾਂਸ਼ਹਿਰ ਦੇ ਦਫਤਰ ਦਾ 7 ਮਾਰਚ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ।ਅੱਜ ਸਵੇਰੇ ਹੀ ਨਗਰ ਕੌਂਸਲ ਨਵਾਂਸ਼ਹਿਰ ਨੇ ਸੀਵਰੇਜ ਪਾਈਪਾਂ ਦੀ ਸਫਾਈ ਲਈ ਮਸ਼ੀਨ ਅਤੇ ਕਰਮਚਾਰੀ ਭੇਜ ਦਿੱਤੇ ਜਦਕਿ ਵਾਟਰ ਸਪਲਾਈ ਦੀ ਲੀਕੇਜ ਹਟਾਉਣ ਲਈ ਬੀਤੇ ਕੱਲ੍ਹ ਤੋਂ ਹੀ ਕੰਮ ਚੱਲ ਰਿਹਾ ਹੈ। ਮੁਹੱਲਾ ਵਾਸੀ ਆਪਣੀ ਨਿਗਰਾਨੀ ਵਿੱਚ ਕੰਮ ਕਰਵਾ ਰਹੇ ਹਨ।ਇਸ ਮੁਹਿੰਮ ਦੀ ਅਗਵਾਈ ਕਰ ਰਹੇ ਕੁਲਵਿੰਦਰ ਸਿੰਘ ਵੜੈਚ ਨੇ ਕਿਹਾ ਕਿ ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਨੂੰ ਕਈ ਦਿਨ ਪਹਿਲਾਂ ਜਾਣਕਾਰੀ ਦੇ ਦਿੱਤੀ ਗਈ ਸੀ ਪਰ ਇਸਦਾ ਹੱਲ ਦੇਰ ਨਾਲ ਕੀਤਾ ਗਿਆ।ਉਹ ਵੀ ਧਰਨੇ ਤੋਂ ਡਰਦਿਆਂ।ਉਹਨਾਂ ਮੁਹੱਲਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮੱਸਿਆਵਾਂ ਦੇ ਹੱਲ ਲਈ ਸੰਘਰਸ਼ ਹੀ ਕਾਰਗਰ ਰਾਹ ਹੈ।ਇਸਦੇ ਲਈ ਸਾਨੂੰ ਤਿਆਰ ਰਹਿਣਾ ਚਾਹੀਦਾ ਹੈ।ਇਸ ਮੌਕੇ ਆਟੋ ਯੂਨੀਅਨ ਦੇ ਜਿਲਾ ਪ੍ਰਧਾਨ ਪੁਨੀਤ ਬਛੌੜੀ,ਹਰਮਿਲਾ ਅਤੇ ਹੋਰ ਮੁਹੱਲਾ ਵਾਸੀ ਵੀ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਨਾਰੀ ਦਿਵਸ
Next articleਵਿਧਾਇਕ ਜਿੰਪਾ ਨੇ ਸ਼੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਹਿਕਾਰੀ ਸਭਾ ਦੇ 61 ਮੈਂਬਰਾਂ ਨੂੰ ਵੰਡੇ 9.64 ਲੱਖ ਰੁਪਏ ਦੇ ਬੋਨਸ ਚੈੱਕ