ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਵਿਵੇਕ ਵਿਕਾਸ ਲਹਿਰ ਪੰਜਾਬ, ਮੁੱਖ ਦਫਤਰ ਬੰਗਾ,ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਗਿਆਨ ਵੰਡਣ ਦੀ ਮੁਹਿੰਮ, ਮੁਫ਼ਤ ਪੁਸਤਕਾਂ ਦੇਣ ਦੇ ਰਾਹੀਂ ਸ਼ੁਰੂ ਕੀਤੀ ਹੋਈ ਹੈ। ਇਸ ਦੀ ਲਗਾਤਾਰਤਾ ਤਹਿਤ ਬੰਗਾ ਵਿਖੇ ਗੁਰਦੇਵ ਸਿੰਘ ਮਾਨ ਅਤੇ ਅੰਮ੍ਰਿਤ ਕੌਰ ਮਾਨ ਮੁਫ਼ਤ ਟਿਊਸ਼ਨ ਸੈਂਟਰ ਵਿਖੇ ਇੱਕ ਸੰਖੇਪ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਇੰਜੀ. ਜਸਵੀਰ ਸਿੰਘ ਮੋਰੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਣ ਅਤੇ ਜਾਨਣ ਦਾ ਸਿਲਸਿਲਾ ਨਿਰੰਤਰ ਜਾਰੀ ਰੱਖਣਾ ਚਾਹੀਦਾ ਹੈ | ਚੰਗੀਆਂ ਕਿਤਾਬਾਂ ਆਲੇ-ਦੁਆਲੇ ਵਾਪਰ ਰਹੀਆਂ ਘਟਨਾਵਾਂ ਪ੍ਰਤੀ ਸਹੀ ਦ੍ਰਿਸ਼ਟੀਕੋਣ ਬਣਾਉਣ ਵਿੱਚ ਸਹਾਈ ਹੁੰਦੀਆਂ ਹਨ| ਮਹਾਨ ਸ਼ਖ਼ਸੀਅਤਾਂ ਦੀਆਂ ਜੀਵਨੀਆਂ ਪੜ੍ਹ ਕੇ ਉਨ੍ਹਾਂ ਤੋਂ ਪ੍ਰੇਰਨਾ ਮਿਲਦੀ ਹੈ | ਮੁਸ਼ਕਲਾਂ ਭਰੇ ਸਮੇਂ ਵਿੱਚ ਵੀ ਵਿਅਕਤੀ ਹੌਂਸਲਾ ਬਣਾਈ ਰੱਖਦਾ ਹੈ | ਮੋਹਣ ਬੀਕਾ ਨੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸੁਰੇਸ਼ ਚੌਹਾਨ ਜੀ ਸੇਵਾ ਮੁਕਤੀ ਤੋਂ ਬਾਅਦ ਲਗਾਤਾਰ ਮੁਫ਼ਤ ਟਿਊਸ਼ਨ ਦੀ ਸੇਵਾ ਨਿਭਾ ਰਹੇ ਹਨ| ਇਸ ਸੈਂਟਰ ਤੋਂ ਇਲਾਵਾ, ਹੋਰ ਪਿੰਡਾਂ ਵਿੱਚ ਵੀ ਬੱਚਿਆਂ ਨੂੰ ਮੁਫ਼ਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ| ਇਸ ਸੈਂਟਰ ਦੇ ਮੁੱਖ ਪ੍ਰਬੰਧਕ ਸੁਰੇਸ਼ ਚੌਹਾਨ ਨੇ ਵਿਵੇਕ ਵਿਕਾਸ ਲਹਿਰ ਬੰਗਾ ਵੱਲੋਂ ਸ਼ੁਰੂ ਕੀਤੀ ਗਈ ਮੁਫਤ ਕਿਤਾਬਾਂ ਵੰਡਣ ਦੀ ਇਸ ਨਵੀਂ ਪਿਰਤ ਦੀ ਸ਼ਲਾਘਾ ਕੀਤੀ ਅਤੇ ਸਭਨਾਂ ਦਾ ਧੰਨਵਾਦ ਕੀਤਾ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



