HOME ਜਨਤਾ ‘ਤੇ ਮਹਿੰਗਾਈ ਦੀ ਮਾਰ, ਹਰ ਫਰੰਟ ‘ਤੇ ਫੇਲ੍ਹ ਸਾਬਤ ਹੋਈ ਮੋਦੀ...

ਜਨਤਾ ‘ਤੇ ਮਹਿੰਗਾਈ ਦੀ ਮਾਰ, ਹਰ ਫਰੰਟ ‘ਤੇ ਫੇਲ੍ਹ ਸਾਬਤ ਹੋਈ ਮੋਦੀ ਸਰਕਾਰ: ਬ੍ਰਿਗੇਡੀਅਰ ਰਾਜ ਕੁਮਾਰ

18
ਬ੍ਰਿਗੇਡੀਅਰ ਰਾਜ ਕੁਮਾਰ
ਨਵਾਂਸ਼ਹਿਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ) :  ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਦੇਸ਼ ਦੀ ਜਨਤਾ ‘ਤੇ ਮਹਿੰਗਾਈ ਦੀ ਬੇਰਹਿਮ ਮਾਰ ਪੈ ਰਹੀ ਹੈ, ਜਿਸ ਨੇ ਮੋਦੀ ਸਰਕਾਰ ਦੇ ਵਿਕਾਸ ਦੇ ਵੱਡੇ-ਵੱਡੇ ਦਾਅਵਿਆਂ ਦੀ ਫੂਕ ਕੱਢ ਦਿੱਤੀ ਹੈ। ਅੱਜ ਕੇਂਦਰ ਦੀਆਂ ਲੋਕ-ਵਿਰੋਧੀ ਨੀਤੀਆਂ ਕਾਰਨ ਦੇਸ਼ ਦਾ ਹਰ ਵਰਗ ਤ੍ਰਾਹੀ-ਤ੍ਰਾਹੀ ਕਰ ਰਿਹਾ ਹੈ ਅਤੇ ਇਹ ਸਰਕਾਰ ਹਰ ਫਰੰਟ ‘ਤੇ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਮੁੜ 29 ਰੁਪਏ ਦਾ ਨਵਾਂ ਵਾਧਾ ਕਰਕੇ ਕੇਂਦਰ ਸਰਕਾਰ ਨੇ ਗਰੀਬ ਅਤੇ ਮੱਧਮ ਵਰਗ ਦੇ ਪਰਿਵਾਰਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। 3 ਮਹੀਨਿਆਂ ਦੇ ਅੰਦਰ-ਅੰਦਰ ਦੂਜੀ ਵਾਰ ਵਧਾਈਆਂ ਗਈਆਂ ਇਨ੍ਹਾਂ ਕੀਮਤਾਂ ਨੇ ਸਾਬਤ ਕਰ ਦਿੱਤਾ ਹੈ ਕਿ ਮੋਦੀ ਸਰਕਾਰ ਨੂੰ ਦੇਸ਼ ਦੇ ਆਮ ਲੋਕਾਂ ਦੀਆਂ ਤਕਲੀਫਾਂ ਨਾਲ ਕੋਈ ਸਰੋਕਾਰ ਨਹੀਂ ਹੈ। ਬ੍ਰਿਗੇਡੀਅਰ ਰਾਜ ਕੁਮਾਰ ਨੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਬੇਲਗਾਮ ਮਹਿੰਗਾਈ ਨੇ ਆਮ ਆਦਮੀ ਲਈ ਦੋ ਵਕਤ ਦੀ ਰੋਟੀ ਦਾ ਜੁਗਾੜ ਕਰਨਾ ਵੀ ਬੇਹੱਦ ਮੁਸ਼ਕਿਲ ਕਰ ਦਿੱਤਾ ਹੈ। ਰਸੋਈ ਗੈਸ ਅਤੇ ਹੋਰ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੇ ਲਗਾਤਾਰ ਵਧ ਰਹੇ ਭਾਅ ਗਰੀਬਾਂ ਦੇ ਮੂੰਹੋਂ ਨਿਵਾਲਾ ਖੋਹ ਰਹੇ ਹਨ। ਦੇਸ਼ ਦਾ ਮਿਹਨਤਕਸ਼ ਇਨਸਾਨ ਦਿਨ-ਰਾਤ ਖੂਨ-ਪਸੀਨਾ ਵਹਾਉਣ ਦੇ ਬਾਵਜੂਦ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਵਿੱਚ ਅਸਮਰੱਥ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਮੁਫ਼ਤ ਬਿਜਲੀ, ਸਿਹਤ ਅਤੇ ਸਿੱਖਿਆ ਸਹੂਲਤਾਂ ਦੇ ਕੇ ਉਨ੍ਹਾਂ ਦੇ ਆਰਥਿਕ ਬੋਝ ਨੂੰ ਘੱਟ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਦੂਜੇ ਪਾਸੇ ਕੇਂਦਰ ਦੀ ਭਾਜਪਾ ਸਰਕਾਰ ਲਗਾਤਾਰ ਟੈਕਸ ਅਤੇ ਕੀਮਤਾਂ ਵਧਾ ਕੇ ਜਨਤਾ ਦੀ ਜੇਬ ‘ਤੇ ਡਾਕਾ ਮਾਰ ਰਹੀ ਹੈ। ਮੋਦੀ ਸਰਕਾਰ ਨੂੰ ਇਹ ਲੋਕ-ਵਿਰੋਧੀ ਫੈਸਲੇ ਤੁਰੰਤ ਵਾਪਸ ਲੈਣੇ ਚਾਹੀਦੇ ਹਨ ਤਾਂ ਜੋ ਆਮ ਲੋਕਾਂ ਨੂੰ ਸੁੱਖ ਦਾ ਸਾਹ ਮਿਲ ਸਕੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਤਪਾਲ ਸਿਘ ਜੌਹਲ: ਚਰਿੱਤਰ, ਸੇਵਾ ਅਤੇ ਦਲੇਰੀ ਦਾ ਸੁਮੇਲ
Next articleਕਿਸਾਨਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਮਿਲਣ ਨਾਲ ਧਰਤੀ ਹੇਠਲਾ ਪਾਣੀ ਦਾ ਪੱਧਰ ਉੱਚਾ ਹੋਵੇਗਾ : ਸ੍ਰੀ ਵਰਿੰਦਰ ਗੋਇਲ