ਚੰਡੀਗੜ੍ਹ, (ਸਮਾਜ ਵੀਕਲੀ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਉੱਤਰ ਪ੍ਰਦੇਸ਼ ਦੇ ਲਖਮੀਰਪੁਰ ਖੀਰੀ ਖੇਤਰ ਦਾ ਦੌਰਾ ਕਰਨਗੇ। ਮੁੱਖ ਮੰਤਰੀ ਲਖ਼ੀਮਪੁਰ ਖ਼ੀਰੀ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਕਾਰ ਚੜ੍ਹਾ ਦੇਣ ਨਾਲ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲ ਕੇ ਹਮਦਰਦੀ ਦਾ ਪ੍ਰਗਟਾਵਾ ਕਰਨ ਅਤੇ ਸਥਿਤੀ ਦਾ ਜ਼ਮੀਨੀ ਜਾਇਜ਼ਾ ਲੈਣ ਲਈ ਜਾਣਗੇ। ਪੰਜਾਬ ਸਰਕਾਰ ਦੇ ਸ਼ਹਿਰੀ ਹਵਾਬਾਜ਼ੀ ਵਿਭਾਗ ਉੱਤਰ ਪ੍ਰਦੇਸ਼ ਸਰਕਾਰ ਨੂੰ ਲਿਖੀ ਚਿੱਠੀ ਰਾਹੀਂ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਪ੍ਰਭਾਵਿਤ ਖੇਤਰ ਦਾ ਦੌਰਾ ਕਰਕੇ ਪੀੜਤ ਪਰਿਵਾਰਾਂ ਨੂੰ ਮਿਲਣਗੇ। ਇਸ ਲਈ ਹੈਲੀਕਾਪਟਰ ਉਤਾਰਨ ਦੀ ਇਜਾਜ਼ਤ ਦਿੱਤੀ ਜਾਵੇ। ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਵੱਲੋਂ ਲਖ਼ੀਮਪੁਰ ਦੀ ਘਟਨਾ ਤੋਂ ਬਾਅਦ ਦੂਜੇ ਸੂਬਿਆਂ ਦੇ ਰਾਜਸੀ ਆਗੂਆਂ ਦੀ ਲਖ਼ੀਮਪੁਰ ਖ਼ੀਰੀ ਦੀ ਫ਼ੇਰੀ ਨੂੰ ਰੋਕਣ ਲਈ ਕੀਤੀ ਜਾ ਰਹੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly