ਪੰਜਾਬ ਸਰਕਾਰ ਨੇ ਦੀਵਾਲੀ ਤੇ ਗੁਰਪੁਰਬ ਮੌਕੇ ਦੋ ਘੰਟਿਆਂ ਲਈ ਪ੍ਰਦੂਸ਼ਣ ਰਹਿਤ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ

ਪਟਿਆਲਾ (ਸਮਾਜ ਵੀਕਲੀ) : ਪੰਜਾਬ ਸਰਕਾਰ ਨੇ ਦੀਵਾਲੀ ਅਤੇ ਗੁਰਪੁਰਬ ਮੌਕਿਆਂ ’ਤੇ ਸੂਬੇ ‘ਚ ਪ੍ਰਦੂਸ਼ਣ ਰਹਿਤ ਪਟਾਕੇ ਚਲਾਉਣ ਲਈ ਦੋ ਘੰਟੇ ਦਾ ਸਮਾਂ ਦੇਣ ਦਾ ਐਲਾਨ ਕੀਤਾ ਹੈ। ਇਹ ਹੁਕਮ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੀ ਸਿਫ਼ਾਰਸ਼ ‘ਤੇ ਸਬੰਧਤ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਵੱਲੋਂ ਲਾਗੂ ਕੀਤੇ ਜਾਣਗੇ। 24 ਅਕਤੂਬਰ (ਦੀਵਾਲੀ) ਨੂੰ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੈ, ਜਦਕਿ 8 ਨਵੰਬਰ (ਗੁਰਪੁਰਬ) ਨੂੰ ਤੜਕੇ 4 ਵਜੇ ਤੋਂ ਸਵੇਰੇ 5 ਵਜੇ ਅਤੇ ਰਾਤ 9 ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੈ। 25 ਦਸੰਬਰ (ਕ੍ਰਿਸਮਸ) ਨੂੰ ਰਾਤ 11.55 ਤੋਂ 12.30 ਵਜੇ ਤੱਕ ਅਤੇ 31 ਦਸੰਬਰ ਨਵੇਂ ਸਾਲ ਦੀ ਆਮਦ ਦੇ ਮੱਦੇਨਜ਼ਰ ਰਾਤ 11.55 ਤੋਂ 12.30 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੈ। ਇਸ ਤੋਂ ਇਲਾਵਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਦਾਲਤ ਦੁਆਰਾ ਮਨਜ਼ੂਰ ਪ੍ਰਦੂਸ਼ਣ ਰਹਿਤ ਪਟਾਕਿਆਂ ਦੀ ਹੀ ਇਜਾਜ਼ਤ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਏਹੁ ਹਮਾਰਾ ਜੀਵਣਾ ਹੈ -101
Next articleਕੋਟਕਪੂਰਾ ਗੋਲੀ ਕਾਂਡ ਸਬੰਧੀ ਵਿਸ਼ੇਸ਼ ਜਾਂਚ ਟੀਮ ਨੇ ਪ੍ਰਕਾਸ਼ ਸਿੰਘ ਬਾਦਲ ਤੋਂ 3 ਘੰਟੇ ਪੁੱਛ-ਪੜਤਾਲ ਕੀਤੀ