ਪੰਜਾਬ ਸਰਕਾਰ ਨੇ ਈਸ਼ਵਰ ਸਿੰਘ ਨੂੰ ਚਟੋਪਾਧਿਆਏ ਦੀ ਥਾਂ ਵਿਜੀਲੈਂਸ ਦਾ ਮੁਖੀ ਲਾਇਆ

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਸਰਕਾਰ ਨੇ ਅੱਜ ਵੱਡਾ ਫੈਸਲਾ ਲੈਂਦਿਆਂ 1993 ਬੈਚ ਦੇ ਆਈਪੀਐੱਸ ਅਧਿਕਾਰੀ ਈਸ਼ਵਰ ਸਿੰਘ ਨੂੰ ਪੰਜਾਬ ਵਿਜੀਲੈਂਸ ਬਿਊਰੋ ਦਾ ਮੁਖੀ ਨਿਯੁਕਤ ਕਰ ਦਿੱਤਾ ਹੈ। ਈਸ਼ਵਰ ਸਿੰਘ ਨੂੰ ਸਿਧਾਰਥ ਚਟੋਪਾਧਿਆਏ ਦੀ ਥਾਂ ਤਾਇਨਾਤ ਕੀਤਾ ਗਿਆ ਹੈ। ਤਾਜ਼ਾ ਤਾਇਨਾਤੀ ਨੂੰ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਖ਼ਾਮੀਆਂ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਲਿਆ ਗਿਆ ਲੱਗਦਾ ਹੈ। ਸ੍ਰੀ ਚਟੋਪਾਧਿਆਏ ਨੂੰ ਵਿਜੀਲੈਂਸ ਦਾ ਮੁਖੀ ਹੁੰਦਿਆਂ ਪੰਜਾਬ ਪੁਲੀਸ ਦੇ ਮੁਖੀ ਵਜੋਂ ਵੀ ਵਾਧੂ ਚਾਰਜ ਦਿੱਤਾ ਗਿਆ ਸੀ। ਇਹ ਵੀ ਜਿਕਰਯੋਗ ਹੈ ਕਿ ਯੂਪੀਐੱਸਸੀ ਵੱਲੋਂ ਭੇਜੇ ਪੈਨਲ ਵਿੱਚ ਸ੍ਰੀ ਚਟੋਪਾਧਿਆਏ ਦਾ ਨਾਮ ਸ਼ਾਮਲ ਨਹੀਂ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਅਣਗਹਿਲੀ ਚਿੰਤਾਜਨਕ: ਭਗਵੰਤ ਮਾਨ
Next articleਬਗਦਾਦ ਵਿੱਚ ਫੌਜੀ ਟਿਕਾਣੇ ਉਤੇ ਰਾਕੇਟ ਨਾਲ ਹਮਲਾ