ਈ. ਟੀ.ਟੀ.ਅਧਿਆਪਕ ਯੂਨੀਅਨ ਪੰਜਾਬ ਨੇ ਕੀਤੀ ਸਰਕਾਰ ਤੋਂ ਮੰਗ
ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਸੱਤਾ ਵਿਚ ਆਉਣ ਸਮੇਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਅਤੇ ਐਲਾਨ ਕੀਤਾ ਸੀ ਕਿ ਪਹਿਲੀ ਕੈਬਿਨਟ ਵਿਚ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ। ਪਰ ਸੱਤਾ ਵਿਚ ਆਉਣ ਤੋਂ ਬਾਅਦ ਸਭ ਵਾਅਦੇ ਭੁੱਲ ਕੇ ਕਾਂਗਰਸ ਦੀ ਸਰਕਾਰ ਕਮੇਟੀਆ ਦੀ ਸਰਕਾਰ ਬਣ ਕੇ ਰਹਿ ਗਈ।ਈ ਟੀ ਟੀ ਯੂਨੀਅਨ ਦੀ ਮੀਟਿੰਗ ਕਰਦੇ ਹੋਏ ਈ. ਟੀ.ਟੀ.ਅਧਿਆਪਕ ਯੂਨੀਅਨ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਰਛਪਾਲ ਸਿੰਘ ਵੜੈਚ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਨੋਜਵਾਨਾਂ ਨਾਲ ਕਈ ਵਾਅਦੇ ਕੀਤੇ ਸਨ ਪਰ ਚਾਰ ਸਾਲਾਂ ਦੋਰਾਨ ਆਮ ਜਨਤਾ ਦੇ ਪੱਲੇ ਕੁੱਝ ਨਹੀ ਪਿਆ। ਉਹਨਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਸਰਵ ਸਿੱਖਿਆ ਅਭਿਆਨ / ਮਿਡ ਡੇ ਮੀਲ ਦਫਤਰੀ ਕਰਮਚਾਰੀਆ ਨੂੰ ਪੱਕਾ ਤਾਂ ਕੀ ਕਰਨਾ ਸੀ ਉਲਟਾ ਉਹਨਾਂ ਕਰਮਚਾਰੀਆ ਦੀ ਤਨਖਾਹ ਵਿਚ ਕਟੋਤੀ ਕਰ ਦਿੱਤੀ ਗਈ ਹੈ ਅਤੇ ਕਰਮਚਾਰੀਆ ਦੀਆ ਦੂਰ ਦੂਰਾਡੇ ਬਦਲੀਆ ਕੀਤੀਆ ਜਾ ਰਹੀਆ ਹਨ।
ਉਹਨਾਂ ਨੇ ਕਿਹਾ ਕਿ ਜਿੰਨ੍ਹਾ ਸੂਬਿਆ ਵਿਚ ਕਾਂਗਰਸ ਦੀਆ ਸਰਕਾਰਾਂ ਨਹੀ ਹਨ ਉਥੇ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਰੈਲੀਾਂ ਵਿਚ ਐਲਾਨ ਕਰਦੇ ਆ ਰਹੇ ਹਨ ਕਿ ਠੇਕਾ ਭਰਤੀ ਸਿਸਟਮ ਨਹੀ ਹੋਣਾ ਚਾਹੀਦਾ ਹੋਰ ਤਾਂ ਹੋਰ ਪੰਜਾਬ ਦੇ ਇੰਚਾਰਜ਼ ਹਰੀਸ਼ ਰਾਵਤ ਵੱਲੋਂ ਵੀ ਉਤਰਾਖੰਡ ਵਿਚ ਕੱਚੇ ਮੁਲਾਜ਼ਮਾਂ ਨਾਲ ਮੀਟਿੰਗ ਕੀਤੀਆ ਜਾ ਰਹੀਆ ਹਨ ਅਤੇ ਕਾਂਗਰਸ ਦੇ ਸੱਤਾ ਵਿਚ ਆਉਣ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਜਾ ਰਿਹਾ ਹੈ ਪਰ ਹੈਰਾਨੀਜਨਕ ਪਹਿਲੂ ਇਹ ਹੈ ਕਿ ਇਹ ਸਾਰੇ ਲੀਡਰ ਜਦ ਪੰਜਾਬ ਜਿਸ ਜਗ੍ਹਾ ਕਾਂਗਰਸ ਸੱਤਾ ਵਿਚ ਹੈ ਦੀ ਵਾਰੀ ਆਉਦੀ ਹੈ ਤਾਂ ਕੱਚੇ ਮੁਲਾਜ਼ਮਾਂ ਨੂੰ ਭੁੱਲ ਕਿਓ ਜਾਂਦੇ ਹਨ।
ਉਹਨਾਂ ਮੰਗ ਕੀਤੀ ਸਰਕਾਰ ਤੁਰੰਤ ਦਫਤਰੀ ਕਰਮਚਾਰੀਆਂ ਨੂੰ ਰੈਗੂਲਰ ਕਰੇ। ਇਸ ਮੌਕੇ ਤੇ ਉਹਨਾਂ ਨਾਲ ਜਿਲ੍ਹਾ ਕਪੂਰਥਲਾ ਦੇ ਜਨਰਲ ਸਕੱਤਰ ਗੁਰਮੇਜ ਸਿੰਘ,ਇੰਦਰਜੀਤ ਸਿੰਘ ਬਿਧੀਪੁਰ ,ਜਸਵਿੰਦਰ ਸਿੰਘ ਸ਼ਿਕਾਰਪੁਰ,ਲਖਵਿੰਦਰ ਸਿੰਘ ਟਿੱਬਾ, ਸੁਖਵਿੰਦਰ ਸਿੰਘ ਕਾਲੇਵਾਲ, ਅਵਤਾਰ ਸਿੰਘ, ਯਾਦਵਿੰਦਰ ਸਿੰਘ, ਅਮਨਦੀਪ ਸਿੰਘ ਖਿੰਡਾ, ਮਨਜਿੰਦਰ ਸਿੰਘ ਠੱਟਾ, ਤਜਿੰਦਰ ਸਿੰਘ, ਰੇਸ਼ਮ ਸਿੰਘ, ਯੋਗੇਸ਼ ਸ਼ੌਰੀ,ਸਰਬਜੀਤ ਸਿੰਘ ਭਗਤਪੁਰ, ਆਦਿ ਹਾਜਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly