HOME ਨੇਤਰਦਾਨੀ ਰਚਨਾ ਰਾਣੀ ਦੇ ਪਰਿਵਾਰ ਦਾ ਕੀਤਾ ਸਨਮਾਨ।

ਨੇਤਰਦਾਨੀ ਰਚਨਾ ਰਾਣੀ ਦੇ ਪਰਿਵਾਰ ਦਾ ਕੀਤਾ ਸਨਮਾਨ।

2
ਭੀਖੀ,   (ਸਮਾਜ ਵੀਕਲੀ)  ( ਕਮਲ ਜਿੰਦਲ ) ਸ਼੍ਰੀ ਮਤੀ ਰਚਨਾ ਰਾਣੀ ਧਰਮਪਤਨੀ ਸ਼੍ਰੀ ਅਸ਼ੋਕ ਗਰਗ ਦੀ ਮੌਤ ਤੋਂ ਬਾਅਦ ਉਹਨਾਂ ਦੀਆਂ ਅੱਖਾਂ ਅਪੈਕਸ ਕਲੱਬ ਮਾਨਸਾ ਦੀ ਨੇਤਰਦਾਨ ਪ੍ਰਚਾਰ ਮੁਹਿੰਮ ਤਹਿਤ ਸ਼ੰਕਰਾ ਆਈ ਬੈਂਕ ਲੁਧਿਆਣਾ ਦੀ ਟੀਮ ਰਾਹੀਂ ਦਾਨ ਕਰਵਾ ਕੇ ਦੋ ਜ਼ਿੰਦਗੀਆਂ ਨੂੰ ਰੋਸ਼ਨ ਕੀਤਾ ਗਿਆ ਅਤੇ ਮਾਨਸਾ ਸਾਇਕਲ ਗਰੁੱਪ ਦੀ ਰੁੱਖ ਬਚਾਓ ਵਾਤਾਵਰਣ ਬਚਾਓ ਮੁਹਿੰਮ ਤਹਿਤ ਮਿ੍ਤਕਾ ਦਾ ਸੰਸਕਾਰ ਗੈਸ ਨਾਲ ਸੰਸਕਾਰ ਕਰਨ ਵਾਲੀ ਚਿਤਾ ਰਾਹੀਂ ਕੀਤਾ ਗਿਆ ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਸੰਜੀਵ ਪਿੰਕਾ ਨੇ ਦੱਸਿਆ ਕਿ ਪਰਿਵਾਰ ਦਾ ਅੱਖਾਂ ਦਾਨ ਦੇ ਕੇ ਦੋ ਜ਼ਿੰਦਗੀਆਂ ਰੋਸ਼ਨ ਕਰਨ ਅਤੇ ਸੰਸਕਾਰ ਗੈਸ ਨਾਲ ਸੰਸਕਾਰ ਕਰਨ ਵਾਲੀ ਚਿਤਾ ਰਾਹੀਂ ਕਰਵਾ ਕੇ ਵਾਤਾਵਰਣ ਨੂੰ ਬਚਾਉਣ ਦਾ ਸੁਨੇਹਾ ਦੇਣ ਲਈ ਅੰਤਿਮ ਅਰਦਾਸ ਮੌਕੇ ਯਾਦਗਾਰੀ ਚਿੰਨ੍ਹ ਦੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਹਲਕਾ ਵਿਧਾਇਕ ਡਾਕਟਰ ਵਿਜੇ ਸਿੰਗਲਾ, ਸਾਬਕਾ ਵਿਧਾਇਕ ਪ੍ਰੇਮ ਮਿੱਤਲ, ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਪ੍ਰੇਮ ਅਰੋੜਾ, ਕਲੱਬ ਦੇ ਸਰਪ੍ਰਸਤ ਸੁਰੇਸ਼ ਜਿੰਦਲ, ਵਾਇਸ ਪ੍ਰਧਾਨ ਅਸ਼ਵਨੀ ਜਿੰਦਲ, ਭੁਪੇਸ਼ ਜਿੰਦਲ, ਪ੍ਰਵੀਨ ਟੋਨੀ ਸ਼ਰਮਾਂ, ਬਲਜੀਤ ਸ਼ਰਮਾਂ, ਡਾਕਟਰ ਤੇਜਿੰਦਰਪਾਲ ਸਿੰਘ ਰੇਖੀ,ਅਗਰਵਾਲ ਸਭਾ ਦੇ ਪ੍ਰਧਾਨ ਪ੍ਰਸ਼ੋਤਮ ਬਾਂਸਲ, ਜ਼ਿਲ੍ਹਾ ਪ੍ਰਧਾਨ ਵਿਨੋਦ ਭੰਮਾਂ, ਡਾਕਟਰ ਜਨਕ ਰਾਜ ਸਿੰਗਲਾ,ਡਾਕਟਰ ਵਿਕਾਸ ਸ਼ਰਮਾ ਸਮੇਤ ਮੈਂਬਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸ਼ਿਵਰਾਜ ਚੌਹਾਨ ਅਤੇ ਮਨੋਜ ਤ੍ਰਿਪਾਠੀ ਦੇ ਬਿਆਨ ਪੰਜਾਬ ਦੇ ਜ਼ਖਮਾਂ ਉਤੇ ਨਮਕ ਛਿੜਕਣ ਦੇ ਤੁੱਲ – ਲਿਬਰੇਸ਼ਨ
Next articleਰੂਸ ਅਤੇ ਯੂਕਰੇਨ ਵਿਚਕਾਰ ਚੱਲ ਰਿਹਾ ਯੁੱਧ ਆਧੁਨਿਕ ਦੁਨੀਆ ਦੀਆਂ ਸਭ ਤੋਂ ਵੱਡੀਆਂ ਤਬਾਹੀਆਂ ਵਿੱਚੋਂ ਇੱਕ