(ਸਮਾਜ ਵੀਕਲੀ)- ਵਿਦਿਆਰਥੀਆਂ ਨੂੰ ਚੇਤਨਾ ਪ੍ਰੀਖਿਆ ਸੰਬੰਧੀ ਸਿਲੇਬਸ ਪੁਸਤਕਾਂ ਤੇ ਵਿਗਿਆਨਕ ਵਿਚਾਰਾਂ ਦੀਆਂ ਪੁਸਤਕਾਂ ਵੰਡੀਆਂ
ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਲੋਕਾਂ ਦਾ ਸੋਚਣ ਢੰਗ ਵਿਗਿਆਨਕ ਬਣਾਉਣ ਲਈ ਯਤਨਸ਼ੀਲ ਹੈ।ਇਸ ਲਈ ਤਰਕਸ਼ੀਲ ਕਾਰਕੁੰਨ ਸਕੂਲਾਂ , ਕਾਲਜਾਂ,ਜਨਤਕ ਸਥਾਨਾਂ,ਵਿੱਦਿਅਕ ਤੇ ਸਿਹਤ ਅਦਾਰਿਆਂ ਵਿੱਚ ਜਾ ਕੇ ਵੱਖ ਵੱਖ ਢੰਗਾਂ ਨਾਲ ਯਤਨ ਜੁਟਾ ਰਹੇ ਹਨ ਤਾਂ ਜੋ ਸਾਡੇ ਨੌਜਵਾਨ ਅੰਧਵਿਸ਼ਵਾਸਾਂ, ਵਹਿਮਾਂ ਭਰਮਾਂ ਤੇ ਰੂੜੀਵਾਦੀ ਵਿਚਾਰਾਂ ਦੇ ਹਨੇਰੇ ਵਿੱਚੋਂ ਨਿਕਲ ਕੇ ਵਿਗਿਆਨਕ ਵਿਚਾਰਾਂ ਦੇ ਚਾਨਣ ਵਿੱਚ ਆ ਸਕਣ।ਇਹ ਚਾਨਣ ਸਰੀਰਕ, ਮਾਨਸਿਕ ਤੇ ਆਰਥਿਕ ਲੁੱਟ ਤੋਂ ਬਚਣ ਤੇ ਆਪਣੀ ਸ਼ਖ਼ਸੀਅਤ ਨਿਖ਼ਾਰਨ ਦਾ ਰਾਹ ਦਰਸਾਊ ਹੈ।ਇਸ ਮੌਕੇ ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅੰਧਵਿਸ਼ਵਾਸ਼ਾਂ, ਵਹਿਮਾਂ ਭਰਮਾਂ ਤੇ ਰੂੜੀਵਾਦੀ ਵਿਚਾਰਾਂ ਦੀ ਦਲਦਲ ਵਿਚੋਂ ਨਿਕਲ ਕੇ ਵਿਗਿਆਨਕ ਵਿਚਾਰਾਂ ਦੀ ਰੋਸ਼ਨੀ ਵਿਚ ਆਉਣ ਦਾ ਸੁਨੇਹਾ ਦਿੱਤਾ ਲਗਾਈ ਪੁਸਤਕ ਪ੍ਰਦਰਸ਼ਨੀ ਮੌਕੇ ਵਿਦਿਆਰਥੀਆਂ ਨੂੰ ਚੇਤਨਾ ਪਰਖ਼ ਪ੍ਰੀਖਿਆ ਦੀ ਸਿਲੇਬਸ ਪੁਸਤਕਾਂ ਤੇ ਹੋਰ ਵਿਗਿਆਨਕ/ ਅਗਾਂਹਵਧੂ ਵਿਚਾਰਾਂ ਵਾਲੀਆਂ ਪੁਸਤਕਾਂ ਤਕਸੀਮ ਕੀਤੀਆਂ। ਵਿਦਿਆਰਥੀਆਂ ਨੂੰ ਦਸਿਆ ਗਿਆ ਇਹ ਪੁਸਤਕਾਂ ਸਾਡੇ ਨੇੜਲੇ ਦੋਸਤ ਹੁੰਦੇ ਹਨ, ਜਿਨ੍ਹਾਂ ਦੇ ਸਾਥ ਨਾਲ ਸਾਨੂੰ ਅਗਾਂਹ ਵਧਣ ਦੇ ਬਹੁਤ ਸਾਰੇ ਨੁਕਤੇ/ਰਾਹ ਮਿਲਦੇ ਹਨ। ਪ੍ਰੀਖਿਆ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪ੍ਰੀਖਿਆ ਸੰਸਾਰ ਪ੍ਰਸਿੱਧ ਵਿਗਿਆਨੀ ਚਾਰਲਸ ਡਾਰਵਿਨ ਦੇ ਜੀਵ ਵਿਕਾਸ ਸਿਧਾਂਤ ਨੂੰ ਸਮੱਰਪਿਤ ਹੈ ,ਇਸ ਦਾ ਉਦੇਸ਼ ਵਿਦਿਆਰਥੀਆਂ ਅੰਦਰ ਵਿਗਿਆਨਕ ਸੋਚ ਦਾ ਸੰਚਾਰ ਕਰਨਾ ਹੈ ।
ਪ੍ਰਿੰਸੀਪਲ ਹਰਦੇਵ ਕੁਮਾਰ ਨੇ ਵਿਦਿਆਰਥੀਆਂ ਨੂੰ ਆਪਣੀ ਸੋਚ ਵਿਗਿਆਨਕ ਬਣਾਉਣ ਦਾ ਸੱਦਾ ਦਿੰਦਿਆਂ ,ਵਿਗਿਆਨਕ ਵਿਚਾਰਾਂ ਵਾਲੀਆਂ ਪੁਸਤਕਾਂ ਪੜ੍ਹਨ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਤੇ ਪ੍ਰੇਰਿਤ ਕਰਨ ਲਈ ਤਰਕਸ਼ੀਲ ਟੀਮ ਦਾ ਧੰਨਵਾਦ ਕੀਤਾ ।ਇਸ ਮੌਕੇ ਮਾਸਟਰ ਨਰਿੰਦਰ ਸਿੰਘ, ਰਾਜਵਿੰਦਰ ਕੌਰ ਲਾਇਬ੍ਰੇਰੀਅਨ ਪਰਮਿੰਦਰ ਜੀਤ ਕੌਰ ਸਾਇੰਸ ਮਿਸਟ੍ਰੈਸ,, ਪਰਮਜੀਤ ਕੌਰ ਵੋਕੇਸ਼ਨਲ ਟੀਚਰ ਤੇ ਹਰਜੀਤ ਸਿੰਘ ਹਾਜ਼ਰ ਸਨ।
ਮਾਸਟਰ ਪਰਮ ਵੇਦ
ਜ਼ੋਨ ਜਥੇਬੰਦਕ ਮੁਖੀ
ਤਰਕਸ਼ੀਲ ਸੁਸਾਇਟੀ ਪੰਜਾਬ
9417422349
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly