ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)- ਬੀਤੀ ਰਾਤ ਕਰੀਬੀ ਪਿੰਡ ਚੱਕ ਸਾਹਬੂ ਵਿਖੇ ਇੱਕ ਧਾਰਮਿਕ ਅਸਥਾਨ ਤੋਂ ਇੱਕ ਅਣਪਛਾਤਾ ਚੋਰ ਗੋਲਕ ਦਾ ਤਾਲਾ ਤੋੜ ਕੇ ਨਕਦੀ ਚੋਰੀ ਕਰਕੇ ਲੈ ਗਿਆ | ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਨੰਬਰਦਾਰ ਬਲਵਿੰਦਰ ਕੌਰ ਤੇ ਹੋਰਨਾਂ ਨੇ ਦੱਸਿਆ ਕਿ ਬੀਤੀ ਰਾਤ ਲਗਭਗ 1 ਵਜੇ ਇੱਕ ਅਣਪਛਾਤਾ ਚੋਰ ਪਿੰਡ ਚੱਕ ਸਾਹਬੂ ਤੋਂ ਸੁਲਤਾਨਪੁਰ ਰੋਡ ‘ਤੇ ਨਹਿਰ ਦੇ ਨਜ਼ਦੀਕ ਸਥਿਤ ਸਿੰਘਾਂ ਸ਼ਹੀਦਾਂ ਦੇ ਧਾਰਮਿਕ ਅਸਥਾਨ ਦੀ ਗੋਲਕ ਦਾ ਤਾਲਾ ਤੋੜ ਕੇ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਿਆ | ਘਟਨਾ ਦੇ ਸੰਬੰਧ ‘ਚ ਅੱਪਰਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



