ਮਿੱਠੜਾ ਕਾਲਜ ਦਾ ਬੀ ਏ ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਹਾਲੀ ਹੀ ਅੰਦਰ ਐਲਾਨ ਕੀਤੇ ਨਤੀਜਿਆਂ ਅੰਦਰ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦਾ ਨਤੀਜਾ ਸੌ ਫੀਸਦੀ ਰਿਹਾ। ਇਨ੍ਹਾਂ ਨਤੀਜੇ ਵਿੱਚ ਬੀ ਏ ਭਾਗ ਪਹਿਲਾ ਦੀ ਵਿਦਿਆਰਥਣ ਨੇ 70 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ,ਲਵਲੀਨ ਨੇ 69 ਫੀਸਦੀ ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਬਲਜੀਤ ਕੌਰ ਨੇ 67 ਫੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ।

ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਨੇ ਇਹਨਾਂ ਸਾਨਦਾਰ ਨਤੀਜਿਆਂ ਪ੍ਰਤੀ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਕੀਤੀ ਗਈ ਮਿਹਨਤ ਦਾ ਨਤੀਜਾ ਹੈ ਕਿ ਸਾਰੇ ਹੀ ਵਿਦਿਆਰਥੀ ਚੰਗੇ ਅੰਕਾਂ ਦੁਆਰਾ ਪਾਸ ਹੋਏ ਹਨ।ਇਸ ਦੌਰਾਨ ਪ੍ਰੋ ਅਰਪਨਾ, ਮੁੱਖੀ ਆਰਟਸ ਵਿਭਾਗ ਡਾ ਜਗਸੀਰ ਸਿੰਘ ਬਰਾੜ,ਪ੍ਰੋ ਹਰਜਿੰਦਰ ਕੌਰ ਅਤੇ ਡਾ ਰਾਜਵਿੰਦਰ ਕੌਰ ਮੌਜੂਦ ਸਨ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article400,000 gallons of radioactive water leaked from US nuclear power plant
Next articleਫੋਰਸ ਵਲੋਂ ਮਹਿਤਪੁਰ ਵਿਚ ਭਾਈ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀ ਗਿਰਫ਼ਤਾਰ