ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਨਤੀਜਿਆਂ ਵਿੱਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦਾ ਬੀ ਸੀ ਏ ਭਾਗ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿਚ ਵਿਦਿਆਰਥੀ ਵਧੀਆ ਅੰਕਾਂ ਦੁਆਰਾ ਪਾਸ ਹੋਏ। ਇਨ੍ਹਾਂ ਨਤੀਜਿਆਂ ਅੰਦਰ ਬੀ ਸੀ ਏ ਭਾਗ ਦੂਜਾ ਦੀ ਵਿਦਿਆਰਥਣ ਕਿਰਨਦੀਪ ਨੇ 79 ਪ੍ਰਤੀਸ਼ਤ ਅੰਕ ਹਾਸਲ ਕਰਦਿਆਂ ਪਹਿਲਾ ਸਥਾਨ ਸੋਨਾਰਪ੍ਰੀਤ ਸਿੰਘ ਨੇ 73 ਫੀਸਦੀ ਅੰਕ ਨਾਲ ਦੂਜਾ ਸਥਾਨ,ਅਤੇ ਜਸਵੀਰ ਸਿੰਘ ਨੇ 72 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ।
ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਨੇ ਸਾਰੀ ਕਲਾਸ ਦੇ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਹੋਰ ਮਿਹਨਤ ਕਰ ਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੰਪਿਊਟਰ ਵਿਭਾਗ ਦੇ ਮੁਖੀ ਡਾਕਟਰ ਪਰਮਜੀਤ ਕੌਰ ਪ੍ਰੋ ਜਤਿੰਦਰ ਸਿੰਘ ਪ੍ਰੋ ਇਹਨਾਂ ਹਾਜ਼ਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly